ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰੇ ਉਹ ਜ਼ਰੂਰ ਹੀ ਮਾਰਿਆ ਜਾਵੇ। ਉਸ ਨੇ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰਿਆ, ਇਸ ਲਈ ਉਸ ਦਾ ਖੂਨ ਉਸੇ ਦੇ ਜੁੰਮੇ ਹੋਵੇ।
TSK
TSK · ਕਹਾਉਤਾਂ 30:11
Treasury of Scripture Knowledge references in ਪੰਜਾਬੀ IRV.
¶ ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਦਾ ਨਿਰਾਦਰ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।
ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।
‹ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।›
ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।
ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ