ਤਦ ਮੀਕਾਹ ਨੇ ਕਿਹਾ, “ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਮੇਰਾ ਭਲਾ ਕਰੇਗਾ, ਕਿਉਂ ਜੋ ਮੈਂ ਇੱਕ ਲੇਵੀ ਨੂੰ ਆਪਣਾ ਪੁਰੋਹਿਤ ਬਣਾਇਆ ਹੈ।”
TSK
TSK · ਕਹਾਉਤਾਂ 30:12
Treasury of Scripture Knowledge references in ਪੰਜਾਬੀ IRV.
ਭਈ ਮੈਂ ਤਾਂ ਸਾਫ਼ ਅਤੇ ਨਿਰਅਪਰਾਧ ਹਾਂ, ਮੈਂ ਪਾਕ ਅਤੇ ਨਿਰਦੋਸ਼ ਹਾਂ।
ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ।
ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ।
ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?
ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ, ਜਿਵੇਂ ਠਹਿਰਾਏ ਹੋਏ ਪਰਬਾਂ ਦੇ ਦਿਨਾਂ ਵਿੱਚ।
ਤਦ ਪ੍ਰਭੂ ਨੇ ਉਸ ਨੂੰ ਆਖਿਆ, ‹ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ।›
‹ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ!›
ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ।
ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।
ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।