TSK

TSK · ਕਹਾਉਤਾਂ 30:27

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਦ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਟਿੱਡੀ ਦਲ ਲੈ ਆਈ।

ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਹਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਲੀ ਨਾ ਰਹੀ।

¶ ਜੋ ਛੋਟੀ ਟਿੱਡੀ ਤੋਂ ਬਚਿਆ, ਉਹ ਵੱਡੀ ਟਿੱਡੀ ਖਾ ਗਈ, ਜੋ ਵੱਡੀ ਟਿੱਡੀ ਤੋਂ ਬਚਿਆ, ਉਹ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਹੂੰਝਾ ਫੇਰ ਟਿੱਡੀ ਖਾ ਗਈ!

ਉਹ ਸੂਰਮਿਆਂ ਵਾਂਗੂੰ ਦੌੜਦੇ ਹਨ, ਉਹ ਯੋਧਿਆਂ ਵਾਂਗੂੰ ਸ਼ਹਿਰਪਨਾਹ ਉੱਤੇ ਚੜ੍ਹਦੇ ਹਨ, ਉਹ ਆਪੋ ਆਪਣੇ ਰਾਹ ਉੱਤੇ ਤੁਰਦੇ ਹਨ, ਉਹਨਾਂ ਵਿੱਚੋਂ ਕੋਈ ਆਪਣੀ ਕਤਾਰ ਤੋਂ ਬਾਹਰ ਨਹੀਂ ਤੁਰਦਾ।

ਜਿੰਨੇ ਸਾਲਾਂ ਦੀ ਫ਼ਸਲ ਨੂੰ ਛੋਟੀ ਟਿੱਡੀਆਂ, ਵੱਡੀ ਟਿੱਡੀਆਂ, ਹੂੰਝਾ ਫੇਰ ਅਤੇ ਟਪੂਸੀ ਮਾਰ ਟਿੱਡੀਆਂ ਨੇ ਅਰਥਾਤ ਮੇਰੀ ਵੱਡੀ ਫੌਜ ਨੇ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ ਸੀ, ਖਾ ਲਿਆ ਸੀ, ਉਹ ਮੈਂ ਤੁਹਾਨੂੰ ਮੋੜ ਦਿਆਂਗਾ।