TSK

TSK · ਕਹਾਉਤਾਂ 31:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

“ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ।

ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਉਸ ਨੇ ਇਹ ਗੱਲ ਸੁਣੀ ਜਦ ਉਹ ਰਾਜਿਆਂ ਦੇ ਨਾਲ ਸ਼ਾਮਿਆਨੇ ਦੇ ਵਿੱਚ ਪੀ ਰਿਹਾ ਸੀ ਤਾਂ ਉਸ ਨੇ ਆਪਣੇ ਟਹਿਲੂਆਂ ਨੂੰ ਆਖਿਆ, ਪਾਲਾਂ ਬੰਨ੍ਹ ਲਓ, ਸੋ ਉਨ੍ਹਾਂ ਨੇ ਸ਼ਹਿਰ ਦੇ ਵਿਰੁੱਧ ਪਾਲਾਂ ਬੰਨ੍ਹੀਆਂ।

ਸੱਤਵੇਂ ਦਿਨ, ਜਦੋਂ ਰਾਜਾ ਦਾ ਦਿਲ ਮਧ ਨਾਲ ਮਗਨ ਸੀ, ਤਦ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ੇਥਰ ਅਤੇ ਕਰਕਸ ਨਾਮਕ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਰਾਜਾ ਦੇ ਸਨਮੁਖ ਸੇਵਾ ਕਰਦੇ ਸਨ, ਹੁਕਮ ਦਿੱਤਾ

ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!

ਧੰਨ ਹੈਂ ਤੂੰ, ਹੇ ਦੇਸ! ਜਦ ਤੇਰਾ ਰਾਜਾ ਨੇਕ ਘਰਾਣੇ ਦਾ ਪੁੱਤਰ ਹੋਵੇ ਅਤੇ ਤੇਰੇ ਹਾਕਮ ਵੇਲੇ ਸਿਰ ਜ਼ੋਰ ਵਧਾਉਣ ਲਈ ਖਾਂਦੇ ਹਨ, ਨਾ ਕਿ ਨਸ਼ੇ ਲਈ।

¶ ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ!

¶ ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ।

ਮਧ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ।