TSK

TSK · ਕਹਾਉਤਾਂ 31:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸ਼ਾਊਲ ਨੇ ਯੋਨਾਥਾਨ ਦੀ ਗੱਲ ਸੁਣੀ ਅਤੇ ਸਹੁੰ ਖਾ ਕੇ ਆਖਿਆ ਕਿ ਜਿਉਂਦੇ ਯਹੋਵਾਹ ਦੀ ਸਹੁੰ, ਉਹ ਨਾ ਮਾਰਿਆ ਜਾਵੇਗਾ।

ਤਦ ਅਹੀਮਲਕ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਤੁਹਾਡੇ ਸਾਰਿਆਂ ਸੇਵਕਾਂ ਵਿੱਚੋਂ ਦਾਊਦ ਦੇ ਸਮਾਨ ਧਰਮੀ ਕੌਣ ਹੈ ਜੋ ਰਾਜਾ ਦਾ ਜਵਾਈ ਅਤੇ ਤੁਹਾਡੇ ਦਰਬਾਰ ਵਿੱਚ ਜਾਂਦਾ ਹੁੰਦਾ ਹੈ ਅਤੇ ਤੁਹਾਡੇ ਘਰ ਵਿੱਚ ਇੱਜ਼ਤ ਵਾਲਾ ਹੈ?

ਹਾਕਮ ਗੱਲਾਂ ਕਰਨੋਂ ਰੁੱਕ ਜਾਂਦੇ ਸਨ, ਅਤੇ ਆਪਣੇ ਹੱਥ ਮੂੰਹ ਉੱਤੇ ਰੱਖਦੇ ਸਨ।

ਗ਼ੁਲਾਮ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਖਿਆ ਕਰ,

ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ।

ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ।

ਪਰ ਸ਼ਾਫਾਨ ਦੇ ਪੁੱਤਰ ਅਹੀਕਾਮ ਦਾ ਹੱਥ ਯਿਰਮਿਯਾਹ ਦੇ ਨਾਲ ਸੀ ਭਈ ਉਹ ਉਸ ਨੂੰ ਲੋਕਾਂ ਦੇ ਹੱਥ ਵਿੱਚ ਮਾਰਨ ਲਈ ਨਾ ਦੇਣ।

ਕੀ ਸਾਡੀ ਬਿਵਸਥਾ ਕਿਸੇ ਨੂੰ ਉਸ ਦੀ ਸੁਣੇ ਅਤੇ ਜਾਣੇ ਬਿਨ੍ਹਾਂ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?”