TSK

TSK · ਕਹਾਉਤਾਂ 4:11

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ। ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ।

ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ।

ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।

ਸਮਝ ਵਾਲੇ ਦੇ ਲਈ ਓਹ ਸੱਭੇ ਸਰਲ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ।

¶ ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ।