TSK

TSK · ਕਹਾਉਤਾਂ 4:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ। ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ।

ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।

ਕਿਉਂ ਜੋ ਹੁਕਮ ਦੀਵਾ, ਸਿੱਖਿਆ ਜੋਤ, ਅਤੇ ਸਿਖਾਉਣ ਵਾਲੇ ਦੀ ਤਾੜ ਜੀਵਨ ਦਾ ਰਾਹ ਹੈ।

ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।

ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।

ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ।

ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ।

ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ।

¶ ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ।

ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।