ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ-ਚੁਪੀਤੇ ਅੰਧਕਾਰ ਵਿੱਚ ਪਏ ਰਹਿਣਗੇ, ਕਿਉਂ ਜੋ ਕੋਈ ਵੀ ਮਨੁੱਖ ਆਪਣੇ ਬਲ ਨਾਲ ਨਹੀਂ ਜਿੱਤਦਾ।
TSK
TSK · ਕਹਾਉਤਾਂ 4:19
Treasury of Scripture Knowledge references in ਪੰਜਾਬੀ IRV.
ਉਹ ਹਨੇਰੇ ਵਿੱਚ ਬਿਨ੍ਹਾਂ ਚਾਨਣ ਤੋਂ ਟੋਹੰਦੇ ਫਿਰਦੇ ਹਨ, ਉਹ ਉਨ੍ਹਾਂ ਨੂੰ ਸ਼ਰਾਬੀ ਵਾਂਗੂੰ ਭਟਕਾਉਂਦਾ ਹੈ!”
ਉਹ ਉਸ ਨੂੰ ਚਾਨਣ ਤੋਂ ਹਨੇਰੇ ਵਿੱਚ ਹੱਕ ਦੇਣਗੇ, ਅਤੇ ਸੰਸਾਰ ਤੋਂ ਖਦੇੜ ਦੇਣਗੇ।
ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਹਨੇਰੇ ਰਾਹਾਂ ਵਿੱਚ ਤੁਰਦੇ ਹਨ,
¶ ਇਸੇ ਕਾਰਨ ਨਿਆਂ ਸਾਡੇ ਕੋਲੋਂ ਦੂਰ ਹੈ, ਅਤੇ ਧਰਮ ਸਾਡੇ ਨੇੜੇ ਨਹੀਂ ਆਉਂਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਹਨ੍ਹੇਰਾ ਹੀ ਹਨ੍ਹੇਰਾ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਹਨੇਰੇ ਵਿੱਚ ਚਲਦੇ ਹਾਂ।
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਇਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਇਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਰਬਤ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ।
‹ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!›
‹ਪਰ ਜੋ ਮਨੁੱਖ ਰਾਤ ਨੂੰ ਚੱਲਦਾ ਹੈ, ਹਨੇਰੇ ਵਿੱਚ ਠੋਕਰ ਖਾਂਦਾ ਕਿਉਂਕਿ ਉਸ ਕੋਲ ਚਾਨਣ ਨਹੀਂ ਹੈ।”›
ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚਲਦਾ ਹੈ ਅਤੇ ਨਹੀਂ ਜਾਣਦਾ ਕਿ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਹਨ੍ਹੇਰੇ ਨੇ ਉਸ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ।