TSK

TSK · ਕਹਾਉਤਾਂ 4:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੇਰਾ ਉਪਦੇਸ਼ ਮੀਂਹ ਵਾਂਗੂੰ ਵਰ੍ਹੇਗਾ, ਮੇਰਾ ਬੋਲ ਤ੍ਰੇਲ ਵਾਂਗੂੰ ਪਵੇਗਾ, ਜਿਵੇਂ ਕੂਲੇ-ਕੂਲੇ ਘਾਹ ਉੱਤੇ ਫੁਹਾਰ, ਸਾਗ ਪੱਤ ਉੱਤੇ ਝੜ੍ਹੀਆਂ।

ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ, ਛੱਡ ਦਿਓ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ

ਮੇਰਾ ਬੋਲਣਾ ਮੇਰੇ ਦਿਲ ਦੀ ਸਿਧਿਆਈ ਨੂੰ ਪਰਗਟ ਕਰੇਗਾ, ਅਤੇ ਮੇਰੇ ਬੁੱਲ੍ਹ ਗਿਆਨ ਨੂੰ ਸਫ਼ਾਈ ਨਾਲ ਬੋਲਣਗੇ।

ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਂਵਾਂ ਉੱਤੇ ਨਾ ਚੱਲਣ,

ਮੇਰੇ ਮੂੰਹ ਦੇ ਸਾਰੇ ਬਚਨ ਧਰਮ ਦੇ ਹਨ, ਉਨ੍ਹਾਂ ਵਿੱਚੋਂ ਕੋਈ ਵਿੰਗਾ ਟੇਢਾ ਨਹੀਂ।

ਯਿਸੂ ਨੇ ਉੱਤਰ ਦਿੱਤਾ ‹“ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।›

ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।