ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।
TSK
TSK · ਕਹਾਉਤਾਂ 4:26
Treasury of Scripture Knowledge references in ਪੰਜਾਬੀ IRV.
ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ!
ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ।
ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।
ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।
ਹੁਣ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਉੱਤੇ ਧਿਆਨ ਦਿਓ।
ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।
ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।
ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!।