TSK

TSK · ਕਹਾਉਤਾਂ 5:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤਦ ਦਲੀਲਾਹ ਨੇ ਉਸ ਨੂੰ ਕਿਹਾ, “ਤੇਰਾ ਮਨ ਤਾਂ ਮੇਰੇ ਨਾਲ ਨਹੀਂ ਲੱਗਾ, ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਤੂੰ ਮੈਨੂੰ ਪਿਆਰ ਕਰਦਾ ਹੈਂ? ਤੂੰ ਤਿੰਨੇ ਵਾਰੀ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਨਹੀਂ ਦੱਸਿਆ ਕਿ ਤੇਰੀ ਵੱਡੀ ਸ਼ਕਤੀ ਦਾ ਕੀ ਭੇਤ ਹੈ।”

ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ।

ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ,

ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।

ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।