ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।
TSK
TSK · ਕਹਾਉਤਾਂ 6:12
Treasury of Scripture Knowledge references in ਪੰਜਾਬੀ IRV.
ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।
ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ?
ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ
ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।
ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ, ਅਤੇ ਝਗੜੇ ਪਾਉਂਦਾ ਹੈ,
ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ।
ਇੱਕ ਟੋਕਰੀ ਬਹੁਤ ਚੰਗੀਆਂ ਹੰਜ਼ੀਰ ਦੀ ਜਿਹੜੀਆਂ ਪਹਿਲਾਂ ਪੱਕੀਆਂ ਹੋਣ ਅਤੇ ਦੂਜੀ ਟੋਕਰੀ ਬਹੁਤ ਖ਼ਰਾਬ ਹੰਜ਼ੀਰ ਦੀ ਜਿਹੜੀਆਂ ਖਾਧੀਆਂ ਨਹੀਂ ਜਾਂਦੀਆਂ ਉਹ ਐਨੀਆਂ ਬੁਰੀਆਂ ਸਨ
‹ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।›
ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।
ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।