TSK

TSK · ਕਹਾਉਤਾਂ 6:14

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ।

ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,

ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।

ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਉਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਅਤੇ ਸਚਿਆਈ ਹੁੰਦੀ ਹੈ।

ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।

ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ।

ਬਦਮਾਸ਼ਾਂ ਦੀਆਂ ਚਾਲਾਂ ਬੁਰੀਆਂ ਹਨ, ਉਹ ਯੋਜਨਾ ਬਣਾਉਂਦੇ ਹਨ ਤਾਂ ਜੋ ਕੰਗਾਲਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰਨ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ।

ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਉਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਯੋਜਨਾ ਬਣਾਉਂਦੇ ਅਤੇ ਬੁਰੀ ਸਲਾਹ ਦਿੰਦੇ ਹਨ।

¶ ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ।

ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।