TSK

TSK · ਕਹਾਉਤਾਂ 6:26

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਹਨਾਂ ਗੱਲਾਂ ਦੇ ਪਿੱਛੋਂ ਅਜਿਹਾ ਹੋਇਆ ਕਿ ਉਸ ਦੇ ਸੁਆਮੀ ਦੀ ਪਤਨੀ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਤੇ ਉਸ ਨੇ ਉਹ ਨੂੰ ਆਖਿਆ, ਤੂੰ ਮੇਰੇ ਨਾਲ ਲੇਟ।

ਅਤੇ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਜਾਵੇਗਾ ਉਹ ਇੱਕ ਟੁੱਕੜਾ ਚਾਂਦੀ ਅਤੇ ਇੱਕ ਟੁੱਕੜੇ ਰੋਟੀ ਦੇ ਲਈ ਉਹ ਦੇ ਅੱਗੇ ਮੱਥਾ ਟੇਕੇਗਾ ਅਤੇ ਉਹ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇ, ਤਾਂ ਜੋ ਮੈਨੂੰ ਇੱਕ ਟੁੱਕੜਾ ਰੋਟੀ ਮਿਲ ਜਾਵੇ।

ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ।

ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ।

ਅਤੇ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਹਾਡੇ ਉੱਤੇ ਅਫ਼ਸੋਸ! ਜੋ ਕੂਹਣੀਆਂ ਦੇ ਉੱਤੇ ਗੱਦੀਆਂ ਸੀਉਂਦੀਆਂ ਹੋ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ, ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂ? ਅਤੇ ਆਪਣੀ ਜਾਨ ਬਚਾਓਗੀਆਂ?

‹ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ।›