TSK

TSK · ਕਹਾਉਤਾਂ 6:29

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਦੇ ਵਿਖੇ ਆਖਿਆ, ਇਹ ਮੇਰੀ ਭੈਣ ਹੈ, ਇਸ ਲਈ ਗਰਾਰ ਦੇ ਰਾਜਾ ਅਬੀਮਲਕ ਨੇ ਆਦਮੀ ਭੇਜ ਕੇ ਸਾਰਾਹ ਨੂੰ ਬੁਲਾ ਲਿਆ।

ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਹਾਂ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਦਿਲ ਦੀ ਖਰਿਆਈ ਨਾਲ ਇਹ ਕੰਮ ਕੀਤਾ ਹੈ ਇਸ ਕਾਰਨ ਮੈਂ ਵੀ ਤੈਨੂੰ ਆਪਣੇ ਵਿਰੁੱਧ ਪਾਪ ਕਰਨ ਤੋਂ ਰੋਕਿਆ ਹੈ ਅਤੇ ਮੈਂ ਤੈਨੂੰ ਉਸ ਨੂੰ ਹੱਥ ਲਾਉਣ ਨਹੀਂ ਦਿੱਤਾ।

ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ।

ਤਦ ਦਾਊਦ ਨੇ ਉਸ ਇਸਤਰੀ ਦਾ ਪਤਾ ਕਰਨ ਲਈ ਸੇਵਕਾਂ ਨੂੰ ਭੇਜਿਆ। ਉਨ੍ਹਾਂ ਨੇ ਆਖਿਆ, ਭਲਾ, ਉਹ ਅਲੀਆਮ ਦੀ ਧੀ ਬਥ-ਸ਼ਬਾ ਹਿੱਤੀ ਊਰਿੱਯਾਹ ਦੀ ਇਸਤਰੀ ਨਹੀਂ?

ਸੋ ਤੂੰ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਿਉਂ ਬੁਰਿਆਈ ਕੀਤੀ ਕਿਉਂ ਜੋ ਤੂੰ ਹਿੱਤੀ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ ਅਤੇ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਮਰਵਾ ਸੁੱਟਿਆ?

ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ।

ਕੀ ਮੈਂ ਇਹਨਾਂ ਗੱਲਾਂ ਦੀ ਖ਼ਬਰ ਨਾ ਲਵਾਂਗਾ? ਯਹੋਵਾਹ ਦਾ ਵਾਕ ਹੈ, ਅਤੇ ਮੇਰੀ ਜਾਨ ਅਜਿਹੀ ਕੌਮ ਕੋਲੋਂ ਬਦਲਾ ਨਾ ਲਵੇਗੀ?

ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਂਗਾ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।