TSK

TSK · ਕਹਾਉਤਾਂ 7:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਉਸ ਨੇ ਉਸ ਦਾ ਕੱਪੜਾ ਫੜ੍ਹ ਕੇ ਆਖਿਆ, ਮੇਰੇ ਨਾਲ ਲੇਟ ਤਾਂ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਭੱਜਿਆ ਅਤੇ ਬਾਹਰ ਨਿੱਕਲ ਗਿਆ।

¶ ਤਾਂ ਵੇਖੋ, ਮੂਸਾ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰੋ ਰਹੇ ਸਨ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਇਸਤਰੀ ਨੂੰ ਲੈ ਆਇਆ।

ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,

¶ ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ।

ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।

ਲੋਕ ਸਾਰੀਆਂ ਵੇਸਵਾਵਾਂ ਨੂੰ ਤੋਹਫ਼ੇ ਦਿੰਦੇ ਹਨ, ਪਰ ਤੂੰ ਆਪਣੇ ਮਿੱਤਰਾਂ ਨੂੰ ਤੋਹਫ਼ੇ ਅਤੇ ਰਿਸ਼ਵਤ ਦਿੰਦੀ ਹੈਂ, ਤਾਂ ਜੋ ਉਹ ਚੁਫ਼ੇਰਿਓਂ ਤੇਰੇ ਕੋਲ ਆਉਣ ਅਤੇ ਤੇਰੇ ਨਾਲ ਵਿਭਚਾਰ ਕਰਨ।