TSK

TSK · ਕਹਾਉਤਾਂ 7:14

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜਿਹੜੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣੀਆਂ ਹਨ, ਉਨ੍ਹਾਂ ਦੀ ਬਿਵਸਥਾ ਇਹ ਹੈ:

ਉੱਥੇ ਹੀ ਤੁਸੀਂ ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਸੁੱਖਣਾ ਦੀਆਂ ਭੇਟਾਂ, ਆਪਣੀਆਂ ਖੁਸ਼ੀ ਦੀਆਂ ਭੇਟਾਂ ਅਤੇ ਆਪਣੇ ਚੌਣਿਆਂ ਅਤੇ ਇੱਜੜਾਂ ਦੇ ਪਹਿਲੌਠੇ ਲੈ ਕੇ ਜਾਇਆ ਕਰਨਾ,

ਤਾਂ ਉਸ ਨੇ ਪਰਵਾਨਿਆਂ ਵਿੱਚ ਲਿਖਿਆ ਕਿ ਵਰਤ ਦੀ ਡੌਂਡੀ ਫਿਰਾਓ ਅਤੇ ਨਾਬੋਥ ਨੂੰ ਲੋਕਾਂ ਦੇ ਸਿਰੇ ਤੇ ਬਿਠਾਓ।

¶ ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।

ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ।