TSK

TSK · ਕਹਾਉਤਾਂ 7:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤਦ ਦਲੀਲਾਹ ਨੇ ਉਸ ਨੂੰ ਕਿਹਾ, “ਤੇਰਾ ਮਨ ਤਾਂ ਮੇਰੇ ਨਾਲ ਨਹੀਂ ਲੱਗਾ, ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਤੂੰ ਮੈਨੂੰ ਪਿਆਰ ਕਰਦਾ ਹੈਂ? ਤੂੰ ਤਿੰਨੇ ਵਾਰੀ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਨਹੀਂ ਦੱਸਿਆ ਕਿ ਤੇਰੀ ਵੱਡੀ ਸ਼ਕਤੀ ਦਾ ਕੀ ਭੇਤ ਹੈ।”

¶ ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ, ਜਿੱਥੇ ਇੱਕ ਪਤਵੰਤੀ ਔਰਤ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜ਼ਬੂਰ ਕੀਤਾ। ਫੇਰ ਜਦੋਂ ਕਦੀ ਉਹ ਉੱਧਰ ਦੀ ਲੰਘਦਾ ਸੀ ਰੋਟੀ ਖਾਣ ਲਈ ਉੱਧਰੇ ਮੁੜ ਪੈਂਦਾ ਸੀ।

ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ।

ਤਾਂ ਜੋ ਉਹ ਤੈਨੂੰ ਬੁਰੀ ਔਰਤ ਤੋਂ, ਅਤੇ ਓਪਰੀ ਦੀ ਜੀਭ ਦੀਆਂ ਭਰਮਾਉਣ ਵਾਲੀਆਂ ਗੱਲਾਂ ਤੋਂ ਬਚਾਉਣ।

‹ਮਾਲਕ ਨੇ ਨੌਕਰ ਨੂੰ ਕਿਹਾ ਕਿ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨ੍ਹਿਆ ਵੱਲ ਜਾ ਅਤੇ ਵੱਡੀ ਤਗੀਦ ਕਰ ਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਮਹਿਮਾਨਾਂ ਨਾਲ ਭਰ ਜਾਵੇ।›

ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।