TSK

TSK · ਕਹਾਉਤਾਂ 7:26

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜਦ ਸ਼ਾਊਲ ਦੇ ਘਰਾਣੇ ਅਤੇ ਦਾਊਦ ਘਰਾਣੇ ਵਿੱਚ ਲੜਾਈ ਹੋ ਰਹੀ ਸੀ ਤਾਂ ਅਜਿਹਾ ਹੋਇਆ ਕਿ ਅਬਨੇਰ ਨੇ ਸ਼ਾਊਲ ਦੇ ਘਰਾਣੇ ਵਿੱਚ ਆਪਣੇ ਆਪ ਨੂੰ ਤਕੜਾ ਕੀਤਾ।

ਸੋ ਤੂੰ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਿਉਂ ਬੁਰਿਆਈ ਕੀਤੀ ਕਿਉਂ ਜੋ ਤੂੰ ਹਿੱਤੀ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ ਅਤੇ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਮਰਵਾ ਸੁੱਟਿਆ?

ਕੀ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਸ ਦੇ ਵਰਗਾ ਕੋਈ ਰਾਜਾ ਨਹੀਂ ਸੀ ਅਤੇ ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਤੇ ਰਾਜਾ ਬਣਾਇਆ ਤਾਂ ਵੀ ਗੈਰ-ਕੌਮੀ ਇਸਤਰੀਆਂ ਨੇ ਉਸ ਕੋਲੋਂ ਪਾਪ ਕਰਵਾਇਆ।

ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੋਵੇਗੀ, ਅਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ।

ਅਤੇ ਅਸੀਂ ਹਰਾਮਕਾਰੀ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜ਼ਾਰ ਮਰ ਗਏ।

¶ ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l