TSK

TSK · ਕਹਾਉਤਾਂ 8:14

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।

¶ ਬੁੱਧ ਬੁੱਧਵਾਨ ਨੂੰ ਸ਼ਹਿਰ ਦੇ ਦਸਾਂ ਤਕੜੇ ਹਾਕਮਾਂ ਦੇ ਨਾਲੋਂ ਜਿਆਦਾ ਤਕੜਾ ਕਰਦੀ ਹੈ।

ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”

ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ।

¶ ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ!

ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।