TSK

TSK · ਕਹਾਉਤਾਂ 8:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਹੇ ਸਾਰੇ ਲੋਕੋ, ਇਹ ਸੁਣੋ, ਹੇ ਜਗਤ ਦੇ ਸਾਰੇ ਵਾਸੀਓ ਕੰਨ ਲਾਓ!

¶ ਹੇ ਸਾਰੀਓ ਕੌਮੋ, ਸੁਣੋ, ਧਿਆਨ ਲਾਓ, ਹੇ ਧਰਤੀ ਅਤੇ ਉਸ ਦੀ ਭਰਪੂਰੀ! ਪ੍ਰਭੂ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, ਹਾਂ, ਪ੍ਰਭੂ ਆਪਣੀ ਪਵਿੱਤਰ ਹੈਕਲ ਤੋਂ।

ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।

ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।

ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ।

¶ ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ।