ਯਾਕੂਬ ਨੇ ਉਨ੍ਹਾਂ ਨੂੰ ਵੇਖ ਕੇ ਆਖਿਆ ਕਿ ਇਹ ਤਾਂ ਪਰਮੇਸ਼ੁਰ ਦਾ ਲਸ਼ਕਰ ਹੈ ਅਤੇ ਉਸ ਥਾਂ ਦਾ ਨਾਮ ਮਹਨਇਮ ਰੱਖਿਆ।
TSK
TSK · ਜ਼ਬੂਰ 103:21
Treasury of Scripture Knowledge references in ਪੰਜਾਬੀ IRV.
ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ। ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ।
¶ “ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾਂ ਤੈਨੂੰ ਹੀ ਮੱਥਾ ਟੇਕਦੀ ਹੈ,
ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।
¶ ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ।
‹ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ।›
ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l
ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।”
¶ ਮੈਂ ਯੂਹੰਨਾ ਉਹ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਦੋਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਉਸ ਦੂਤ ਦੇ ਪੈਰਾਂ ਉੱਤੇ ਜਾ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ।