TSK

TSK · ਜ਼ਬੂਰ 12:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਮੱਤਿਥਯਾਹ ਤੇ ਅਲੀਫਲੇਹੂ ਤੇ ਮਿਕਨੇਯਾਹ ਤੇ ਓਬੇਦ-ਅਦੋਮ ਤੇ ਯਈਏਲ ਤੇ ਅਜ਼ਜ਼ਯਾਹ, ਕਿ ਉਹ ਸ਼ਮੀਨੀਥ ਸੂਰ ਉੱਤੇ ਬਰਬਤਾਂ ਨਾਲ ਅਗਵਾਈ ਕਰਨ

ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ।

¶ ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ!

¶ ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੁਹੰਦ ਨਾ ਛੱਡਦਾ, ਤਾਂ ਅਸੀਂ ਸਦੂਮ ਅਤੇ ਅਮੂਰਾਹ ਸ਼ਹਿਰ ਜਿਹੇ ਹੋ ਜਾਂਦੇ।

¶ ਧਰਮੀ ਨਾਸ ਹੁੰਦਾ ਪਰ ਕੋਈ ਇਹ ਗੱਲ ਦਿਲ ਤੇ ਨਹੀਂ ਲਾਉਂਦਾ, ਭਗਤ ਲੋਕ ਲੈ ਲਏ ਜਾਂਦੇ ਹਨ ਪਰ ਕੋਈ ਸੋਚਦਾ ਨਹੀਂ ਕਿ ਧਰਮੀ ਇਸ ਲਈ ਲੈ ਲਿਆ ਜਾਂਦਾ ਹੈ ਕਿ ਆਉਣ ਵਾਲੀ ਬਿਪਤਾ ਤੋਂ ਬਚ ਸਕੇ।

ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ।

¶ ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਉੱਧਰ ਨੱਸੋ, ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਹ ਨੂੰ ਮਾਫ਼ ਕਰ ਦਿਆਂਗਾ।

ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ!

‹ਅਤੇ ਕੁਧਰਮ ਦੇ ਵਧਣ ਕਾਰਨ ਬਹੁਤਿਆਂ ਦੀ ਪ੍ਰੀਤ ਠੰਡੀ ਹੋ ਜਾਵੇਗੀ।›