ਅਤੇ ਅਜਿਹਾ ਹੋਵੇਗਾ ਕਿ ਜਾਂ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਤੁਹਾਡਾ ਇਸ ਰੀਤੀ ਤੋਂ ਕੀ ਮਤਲਬ ਹੈ?
TSK
TSK · ਜ਼ਬੂਰ 145:4
Treasury of Scripture Knowledge references in ਪੰਜਾਬੀ IRV.
ਜਿਸ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਹੋਰੇਬ ਵਿੱਚ ਖੜ੍ਹੇ ਹੋਏ ਸੀ, ਜਦ ਯਹੋਵਾਹ ਨੇ ਮੈਨੂੰ ਆਖਿਆ, “ਲੋਕਾਂ ਨੂੰ ਮੇਰੇ ਲਈ ਇਕੱਠੇ ਕਰ ਅਤੇ ਮੈਂ ਲੋਕਾਂ ਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਕਿ ਉਹ ਜਦ ਤੱਕ ਧਰਤੀ ਉੱਤੇ ਜੀਉਂਦੇ ਰਹਿਣ ਮੇਰੇ ਤੋਂ ਡਰਨਾ ਸਿੱਖਣ ਅਤੇ ਆਪਣੇ ਬੱਚਿਆਂ ਨੂੰ ਵੀ ਸਿਖਾਉਣ।”
ਤਦ ਉਸ ਨੇ ਇਸਰਾਏਲੀਆਂ ਨੂੰ ਆਖਿਆ ਕਿ ਜਦ ਤੁਹਾਡੇ ਬਾਲਕ ਆਉਣ ਵਾਲੇ ਸਮੇਂ ਵਿੱਚ ਆਪਣਿਆਂ ਪਿਤਾਵਾਂ ਕੋਲੋਂ ਪੁੱਛਣ ਕਿ ਇਹ ਪੱਥਰ ਇੱਥੇ ਕਿਉਂ ਹਨ।
ਕੀ ਉਹ ਤੈਨੂੰ ਨਾ ਸਿਖਾਉਣਗੇ ਅਤੇ ਤੈਨੂੰ ਨਾ ਦੱਸਣਗੇ, ਅਤੇ ਆਪਣੇ ਦਿਲੋਂ ਗੱਲਾਂ ਬਾਹਰ ਨਾ ਲਿਆਉਣਗੇ?
ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।