ਇਸ ਲਈ ਉਨ੍ਹਾਂ ਦਾ ਖ਼ੂਨ ਯੋਆਬ ਦੇ ਸਿਰ ਉੱਤੇ ਅਤੇ ਉਸ ਦੀ ਅੰਸ ਦੇ ਸਿਰ ਉੱਤੇ ਸਦਾ ਤੱਕ ਰਹੇ, ਪਰ ਦਾਊਦ ਉੱਤੇ, ਉਹ ਦੀ ਅੰਸ ਉੱਤੇ, ਉਹ ਦੇ ਘਰ ਉੱਤੇ ਅਤੇ ਉਹ ਦੀ ਰਾਜ ਗੱਦੀ ਉੱਤੇ ਸਦਾ ਤੱਕ ਯਹੋਵਾਹ ਵੱਲੋਂ ਸੁੱਖ-ਸਾਂਦ ਰਹੇਗੀ।
TSK
TSK · ਜ਼ਬੂਰ 21:4
Treasury of Scripture Knowledge references in ਪੰਜਾਬੀ IRV.
ਤਦ ਉਸ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਪੱਤਰ ਵੀ ਦਿੱਤਾ ਇਸ ਲਈ ਉਨ੍ਹਾਂ ਨੇ ਉਸ ਨੂੰ ਰਾਜਾ ਬਣਾਇਆ ਅਤੇ ਉਹ ਨੂੰ ਮਸਹ ਕੀਤਾ, ਤਾੜੀਆਂ ਵਜਾਈਆਂ ਅਤੇ ਆਖਿਆ, “ਰਾਜਾ ਜੀਉਂਦਾ ਰਹੇ!।”
ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ।
ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।
ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।
ਤੇਰੀਆਂ ਦਿਆਲ਼ਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ!
ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।
‹ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ।›