ਅਤੇ ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ ਅਤੇ ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ, ਤੇਰਾ ਨਾਮ ਵੀ ਵੱਡਾ ਕਰਾਂਗਾ।
TSK
TSK · ਜ਼ਬੂਰ 21:6
Treasury of Scripture Knowledge references in ਪੰਜਾਬੀ IRV.
ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।
ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!
ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।
ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ।
ਸੋ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ ਉਹ ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ।
¶ ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ!