ਇੱਕੋ ਹੀ ਘਰ ਵਿੱਚ ਉਹ ਖਾਧਾ ਜਾਵੇ। ਤੁਸੀਂ ਉਸ ਘਰ ਤੋਂ ਬਾਹਰ ਮਾਸ ਵਿੱਚੋਂ ਕੁਝ ਨਾ ਲੈ ਜਾਇਓ, ਨਾ ਉਸ ਦੀ ਕੋਈ ਹੱਡੀ ਤੋੜਿਓ।
TSK
TSK · ਜ਼ਬੂਰ 34:21
Treasury of Scripture Knowledge references in ਪੰਜਾਬੀ IRV.
ਸੋ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਕੋਲ ਦਾਊਦ ਦੀ ਵਡਿਆਈ ਕੀਤੀ ਅਤੇ ਆਖਿਆ, ਰਾਜਾ ਆਪਣੇ ਦਾਸ ਦਾਊਦ ਦਾ ਦੋਸ਼ੀ ਨਾ ਬਣੇ। ਉਸ ਨੇ ਤੇਰਾ ਕੁਝ ਪਾਪ ਨਹੀਂ ਕੀਤਾ ਸਗੋਂ ਉਸ ਦੇ ਕੰਮ ਤੇਰੇ ਫਾਇਦੇ ਲਈ ਹਨ।
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਯਹੋਸ਼ਾਫ਼ਾਤ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ।
ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ।
ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।
ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ।
ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।
‹ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ।›
¶ ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ
¶ ‹ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।›
ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।