TSK

TSK · ਜ਼ਬੂਰ 55:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫਿਰ ਮੈਂ ਕਿਸ ਦੀ ਸੇਵਾ ਟਹਿਲ ਕਰਾਂ? ਭਲਾ, ਉਹ ਦੇ ਪੁੱਤਰ ਦੀ ਨਹੀਂ, ਜਿਵੇਂ ਮੈਂ ਤੁਹਾਡੇ ਪਿਤਾ ਦੇ ਅੱਗੇ ਸੇਵਾ ਟਹਿਲ ਕੀਤੀ, ਉਸੇ ਤਰ੍ਹਾਂ ਤੁਹਾਡੇ ਅੱਗੇ ਵੀ ਕਰਾਂਗਾ।

ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ।

ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ।

ਓਹ ਮਤਾ ਪਕਾਉਂਦੇ ਹਨ ਨਿਰਾ ਇਸੇ ਲਈ ਕਿ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ। ਸਲਹ।

ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ,

ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ।

ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।

ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।