ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਸ ਨੇ ਆਪਣਾ ਧਣੁੱਖ ਝੁਕਾ ਕੇ ਤਿਆਰ ਕਰ ਰੱਖਿਆ ਹੈ।
TSK
TSK · ਜ਼ਬੂਰ 68:21
Treasury of Scripture Knowledge references in ਪੰਜਾਬੀ IRV.
ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।
ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ।
ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।
ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ, ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ। ਤੂੰ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਸੁੱਟਿਆ, ਤੂੰ ਗਲੇ ਤੱਕ ਉਸ ਦੀ ਨੀਂਹ ਨੂੰ ਨੰਗਾ ਕੀਤਾ ॥ ਸਲਹ ॥
‹ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ।›
ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।