ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਪੁਰਖ, ਜਾਂ ਇਸਤਰੀ, ਜਾਂ ਟੱਬਰ, ਜਾਂ ਕੋਈ ਗੋਤ ਹੋਵੇ ਜਿਸ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ, ਫੇਰ ਕਿਤੇ ਅਜਿਹਾ ਵੀ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ
TSK
TSK · ਜ਼ਬੂਰ 69:21
Treasury of Scripture Knowledge references in ਪੰਜਾਬੀ IRV.
ਅਸੀਂ ਕਿਉਂ ਬੈਠੇ ਹਾਂ? ਇਕੱਠੇ ਹੋ ਜਾਓ ਅਤੇ ਆਓ, ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਜਾਈਏ, ਉੱਥੇ ਅਸੀਂ ਮੁੱਕ ਜਾਈਏ, ਕਿਉਂ ਜੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮੁਕਾ ਦਿੱਤਾ, ਅਤੇ ਸਾਨੂੰ ਵਿਹੁ ਵਾਲਾ ਪਾਣੀ ਪਿਲਾ ਦਿੱਤਾ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਜੋ ਕੀਤਾ ਸੀ।
ਇਸ ਲਈ ਸੈਨਾਂ ਦਾ ਯਹੋਵਾਹ ਨਬੀਆਂ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਨਾਗਦੌਣਾ ਖੁਆਵਾਂਗਾ, ਅਤੇ ਉਹਨਾਂ ਨੂੰ ਜ਼ਹਿਰ ਵਾਲਾ ਪਾਣੀ ਪਿਲਾਵਾਂਗਾ, ਕਿਉਂ ਜੋ ਯਰੂਸ਼ਲਮ ਦੇ ਨਬੀਆਂ ਤੋਂ ਸਾਰੀ ਧਰਤੀ ਵਿੱਚ ਪਲੀਤੀ ਖਿੱਲਰ ਗਈ ਹੈ।
ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ।
ਅਤੇ ਉਸੇ ਵੇਲੇ ਉਨ੍ਹਾਂ ਵਿੱਚੋਂ ਇੱਕ ਦੌੜ ਕੇ ਸਪੰਜ ਲਿਆਇਆ ਅਤੇ ਸਿਰਕੇ ਨਾਲ ਗਿੱਲਾ ਕਰਕੇ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਾਇਆ।
ਕਿਸੇ ਨੇ ਦੌੜ ਕੇ ਸਪੰਜ ਨੂੰ ਸਿਰਕੇ ਨਾਲ ਭੇਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੂਸਣ ਲਈ ਦਿੱਤਾ ਅਤੇ ਆਖਿਆ, ਰਹਿਣ ਦਿਓ, ਅਸੀਂ ਵੇਖੀਏ, ਭਲਾ ਏਲੀਯਾਹ ਉਹ ਨੂੰ ਉਤਾਰਨ ਨੂੰ ਆਉਂਦਾ ਹੈ?
¶ ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, ‹“ਮੈਂ ਪਿਆਸਾ ਹਾਂ।”›