ਝੂਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ।
TSK
TSK · ਜ਼ਬੂਰ 94:21
Treasury of Scripture Knowledge references in ਪੰਜਾਬੀ IRV.
ਤਦ ਉਨ੍ਹਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਪਾਤਸ਼ਾਹ ਦੇ ਹੁਕਮ ਨਾਲ ਉਹ ਨੂੰ ਯਹੋਵਾਹ ਦੇ ਭਵਨ ਵਿੱਚ ਮਾਰ ਸੁੱਟਿਆ
ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ।
ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ, ਬਲਵੰਤ ਮੇਰੇ ਵਿਰੁੱਧ ਇਕੱਠੇ ਹੋਏ ਹਨ। ਹੇ ਯਹੋਵਾਹ, ਨਾ ਮੇਰਾ ਕੁਝ ਅਪਰਾਧ ਨਾ ਮੇਰਾ ਕੁਝ ਪਾਪ ਹੈ,
ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ,
ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ।
ਵੇਖ, ਇਸਰਾਏਲ ਦੇ ਪ੍ਰਧਾਨ ਤੇਰੇ ਵਿੱਚ ਹਰ ਇੱਕ ਆਪਣੇ ਬਲ ਅਨੁਸਾਰ ਖੂਨ ਵਹਾਉਣ ਦਾ ਕਾਰਨ ਸਨ।
ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ ਕਰਦੇ ਹਨ।
‹ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ।›
ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ।
ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ।
ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ।