TSK

TSK · ਪਰਕਾਸ਼ ਦੀ ਪੋਥੀ 21:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ।

¶ ਹਾਂ, ਹੇ ਲੋਕੋ, ਜਿਹੜੇ ਯਰੂਸ਼ਲਮ ਵਿੱਚ ਸੀਯੋਨ ਤੇ ਵੱਸਦੇ ਹੋ, ਤੁਸੀਂ ਫੇਰ ਕਦੇ ਨਾ ਰੋਵੋਗੇ, ਉਹ ਤੁਹਾਡੀ ਦੁਹਾਈ ਦੀ ਅਵਾਜ਼ ਦੇ ਕਾਰਨ ਜ਼ਰੂਰ ਤੁਹਾਡੇ ਉੱਤੇ ਕਿਰਪਾ ਕਰੇਗਾ, ਤੁਹਾਡੀ ਦੁਹਾਈ ਸੁਣਦਿਆਂ ਹੀ ਉਹ ਤੁਹਾਨੂੰ ਉੱਤਰ ਦੇਵੇਗਾ।

ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਲੈਣ ਦਾ ਅੰਤ ਹੋ ਜਾਵੇਗਾ।

ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।

ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਉਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਉਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਉਹਨਾਂ ਦੇ ਗ਼ਮ ਦੇ ਥਾਂ ਉਹਨਾਂ ਨੂੰ ਅਨੰਦ ਕਰਾਂਗਾ।

‹ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।›

ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,

ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ।

ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।

¶ ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ।