ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ।
TSK
TSK · ਰੋਮੀਆਂ 12:13
Treasury of Scripture Knowledge references in ਪੰਜਾਬੀ IRV.
¶ ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ।
ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।
ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਵਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ
ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
¶ ਹੁਣ ਉਸ ਭੇਟ ਦੇ ਵਿਖੇ ਜਿਹੜੀ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਂਵਾ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ।
¶ ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ।
ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ।
ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ,
ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ।
ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ।
ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।
ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?