ਜਿਹੜਾ ਮਨੁੱਖ ਗੁਸਤਾਖ਼ੀ ਕਰਕੇ ਉਸ ਜਾਜਕ ਦੀ, ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਟਹਿਲ ਸੇਵਾ ਲਈ ਖੜ੍ਹਾ ਹੈ, ਜਾਂ ਨਿਆਈਂ ਦੀ ਨਾ ਸੁਣੇ, ਉਹ ਮਨੁੱਖ ਮਾਰ ਦਿੱਤਾ ਜਾਵੇ, ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਪੂਰੀ ਤਰ੍ਹਾਂ ਹੀ ਮਿਟਾ ਦਿਓ।
TSK
TSK · ਰੋਮੀਆਂ 13:1
Treasury of Scripture Knowledge references in ਪੰਜਾਬੀ IRV.
ਪਰੰਤੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਸਾਰੇ ਵੰਸ਼ ਵਿੱਚੋਂ ਚੁਣ ਲਿਆ, ਜੋ ਮੈਂ ਇਸਰਾਏਲ ਦੇ ਉੱਤੇ ਸਦਾ ਤੱਕ ਪਾਤਸ਼ਾਹ ਹੋਵਾਂ, ਕਿਉਂ ਜੋ ਉਸ ਨੇ ਯਹੂਦਾਹ ਨੂੰ ਆਗੂ ਹੋਣ ਦੇ ਲਈ ਚੁਣ ਕੇ ਕੱਢਿਆ ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਮੇਰੇ ਪਿਤਾ ਦੇ ਪਰਿਵਾਰ ਨੂੰ ਅਤੇ ਮੇਰੇ ਪਿਤਾ ਦੇ ਪੁੱਤਰਾਂ ਵਿੱਚੋਂ ਮੈਨੂੰ ਪਸੰਦ ਕੀਤਾ, ਜੋ ਮੈਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਵੇ
ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।
ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ।
ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
ਯਿਸੂ ਨੇ ਕਿਹਾ, ‹“ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।”›
¶ ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ।
ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ।
ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।
ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”