TSK

TSK · ਰੋਮੀਆਂ 13:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਫਿਰ ਉਸੇ ਸਮੇਂ ਮੈਂ ਤੁਹਾਨੂੰ ਕਿਹਾ, “ਮੈਂ ਇਕੱਲਾ ਤੁਹਾਡਾ ਭਾਰ ਨਹੀਂ ਚੁੱਕ ਸਕਦਾ,

ਜਦੋਂ ਦੰਮਿਸ਼ਕ ਦੇ ਅਰਾਮੀ ਲੋਕ, ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ।

ਹੁਣ ਰਾਜਾ ਨੂੰ ਖ਼ਬਰ ਹੋਵੇ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਕੰਧਾਂ ਪੂਰੀਆਂ ਹੋ ਜਾਣ ਤਾਂ ਉਹ ਲਗਾਨ, ਚੁੰਗੀ ਤੇ ਨਜ਼ਰਾਨਾ ਨਹੀਂ ਦੇਣਗੇ ਅਤੇ ਅੰਤ ਵਿੱਚ ਸ਼ਾਹੀ ਆਮਦਨ ਵਿੱਚ ਘਾਟਾ ਪੈ ਜਾਵੇਗਾ।

ਸਗੋਂ ਮੈਂ ਇਹ ਆਗਿਆ ਦਿੰਦਾ ਹਾਂ ਕਿ ਤੁਹਾਨੂੰ ਯਹੂਦੀਆਂ ਦੇ ਬਜ਼ੁਰਗਾਂ ਨਾਲ ਅਜਿਹਾ ਕਰਨਾ ਹੈ ਕਿ ਜਦ ਪਰਮੇਸ਼ੁਰ ਦਾ ਉਹ ਭਵਨ ਬਣਾਇਆ ਜਾਵੇ ਤਾਂ ਰਾਜਾ ਦੇ ਖ਼ਜ਼ਾਨੇ ਵਿੱਚੋਂ, ਅਰਥਾਤ ਦਰਿਆ ਪਾਰ ਦੇ ਲਗਾਨ ਵਿੱਚੋਂ ਇਹਨਾਂ ਮਨੁੱਖਾਂ ਨੂੰ ਫੁਰਤੀ ਨਾਲ ਖ਼ਰਚ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਕੋਈ ਰੁਕਾਵਟ ਨਾ ਪਵੇ।

“ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ,

ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ?

ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ।

ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,