¶ ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ l ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ।
TSK
TSK · ਰੋਮੀਆਂ 16:21
Treasury of Scripture Knowledge references in ਪੰਜਾਬੀ IRV.
ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ।
ਸੋ ਜਿਹੜੇ ਉਹ ਦੀ ਸੇਵਾ ਕਰਦੇ ਸਨ ਉਨ੍ਹਾਂ ਵਿੱਚੋਂ ਦੋ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ, ਉਹ ਆਪ ਏਸ਼ੀਆ ਵਿੱਚ ਕੁਝ ਸਮਾਂ ਰਿਹਾ।
ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ l
¶ ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ।
¶ ਮਸੀਹ ਯਿਸੂ ਦੇ ਦਾਸ ਪੌਲੁਸ ਅਤੇ ਤਿਮੋਥਿਉਸ, ਅੱਗੇ ਯੋਗ ਫ਼ਿਲਿੱਪੈ ਦੇ ਵਿੱਚ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦੇ ਨਿਗਾਹਬਾਨਾਂ ਅਤੇ ਸੇਵਕਾਂ ਸਣੇ।
¶ ਪੌਲੁਸ ਵੱਲੋਂ, ਜੋ ਪਰਮੇਸ਼ੁਰ ਦੀ ਇੱਛਾ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਵੱਲੋਂ।
ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ।
¶ ਲੇਖਕ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ, ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ,
¶ ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।
ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ।