TSK

TSK · ਰੋਮੀਆਂ 2:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਮੂਸਾ ਨੇ ਸਾਰੇ ਇਸਰਾਏਲ, ਨੂੰ ਬੁਲਾ ਕੇ ਆਖਿਆ, “ਹੇ ਇਸਰਾਏਲ, ਇਹਨਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ, ਜਿਹੜੇ ਮੈਂ ਅੱਜ, ਤੁਹਾਡੇ ਕੰਨਾਂ ਵਿੱਚ ਪਾਉਂਦਾ ਹਾਂ। ਇਹਨਾਂ ਨੂੰ ਸਿੱਖੋ ਅਤੇ ਇਹਨਾਂ ਨੂੰ ਪੂਰਾ ਕਰਨ ਲਈ ਮੰਨੋ।

ਨਾ ਤਾਂ ਇਹ ਅਕਾਸ਼ ਉੱਤੇ ਹੈ ਜੋ ਤੁਸੀਂ ਆਖੋ, “ਭਲਾ, ਅਕਾਸ਼ ਉੱਤੇ ਸਾਡੇ ਲਈ ਕੌਣ ਚੜ੍ਹੇ ਅਤੇ ਉਸ ਨੂੰ ਸਾਡੇ ਕੋਲ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”

ਅਤੇ ਮੈਂ ਆਪਣੀਆਂ ਬਿਧੀਆਂ ਉਹਨਾਂ ਨੂੰ ਦਿੱਤੀਆਂ ਅਤੇ ਆਪਣੇ ਹੁਕਮਾਂ ਬਾਰੇ ਉਹਨਾਂ ਨੂੰ ਦੱਸਿਆ, ਤਾਂ ਕਿ ਮਨੁੱਖ ਉਹਨਾਂ ਤੇ ਅਮਲ ਕਰ ਕੇ ਉਹਨਾਂ ਵਿੱਚ ਜੀਉਂਦਾ ਰਹੇ।

‹ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।›

¶ ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?

ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ।

ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।

ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਵਿਸ਼ਵਾਸ ਤੋਂ ਅਤੇ ਅਸੁੰਨਤੀਆਂ ਨੂੰ ਵੀ ਵਿਸ਼ਵਾਸ ਹੀ ਦੇ ਕਾਰਨ ਧਰਮੀ ਠਹਿਰਾਵੇਗਾ।

¶ ਮੂਸਾ ਲਿਖਦਾ ਹੈ, ਕਿ ਜਿਹੜਾ ਮਨੁੱਖ ਉਸ ਬਿਵਸਥਾ ਅਨੁਸਾਰ ਧਾਰਮਿਕਤਾ ਨੂੰ ਪੂਰਾ ਕਰਦਾ ਹੈ, ਉਹ ਉਸੇ ਧਾਰਮਿਕਤਾ ਨਾਲ ਜੀਉਂਦਾ ਰਹੇਗਾ।

ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਬਿਵਸਥਾ ਦੁਆਰਾ ਕੋਈ ਧਰਮੀ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਵਿਸ਼ਵਾਸ ਦੇ ਕਾਰਨ ਹੀ ਜੀਉਂਦਾ ਰਹੇਗਾ।

ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।

ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਉਸੇ ਤੋਂ ਜੰਮਿਆ ਹੈ l