TSK

TSK · ਰੋਮੀਆਂ 2:28

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਸੱਚ-ਮੁੱਚ ਇਸਰਾਏਲ ਲਈ ਅਰਥਾਤ ਖਾਲ਼ਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ।

¶ ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।

¶ ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ “ਲੋ-ਰੁਹਾਮਾਹ” ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ।

ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, ‹“ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”›

¶ ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ

ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ।

ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ।