TSK

TSK · ਰੋਮੀਆਂ 2:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈਅ ਅਨੁਸਾਰ ਕੌਣ ਜਾਣਦਾ ਹੈ?

¶ ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ।

ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।

ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ।

¶ ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?

ਪਰ ਜੇ ਕੋਈ ਝਗੜਾਲੂ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਦਾ।

ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ।

ਪਰ ਮੂਰਖਤਾ ਦੇ ਸਵਾਲਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਬਿਵਸਥਾ ਦੇ ਬਾਰੇ ਹੋਣ ਉਹਨਾਂ ਤੋਂ ਦੂਰ ਰਹਿ, ਕਿਉਂ ਜੋ ਇਹ ਬੇਫਲ ਅਤੇ ਵਿਅਰਥ ਹਨ।

ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ।

ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ।

ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ

ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ।