TSK

TSK · ਰੋਮੀਆਂ 3:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿਉਂ ਜੋ ਕਿਹੜੀ ਅਜਿਹੀ ਵੱਡੀ ਕੌਮ ਹੈ, ਜਿਸ ਦਾ ਪਰਮੇਸ਼ੁਰ ਉਸ ਦੇ ਐਨੇ ਨਜ਼ਦੀਕ ਹੈ, ਜਿਨ੍ਹਾਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਨਜ਼ਦੀਕ ਹੈ, ਜਦ ਕਦੀ ਅਸੀਂ ਉਸ ਦੇ ਅੱਗੇ ਬੇਨਤੀ ਕਰਦੇ ਹਾਂ?

ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।

ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।

ਅਤੇ ਮੈਂ ਆਪਣੀਆਂ ਬਿਧੀਆਂ ਉਹਨਾਂ ਨੂੰ ਦਿੱਤੀਆਂ ਅਤੇ ਆਪਣੇ ਹੁਕਮਾਂ ਬਾਰੇ ਉਹਨਾਂ ਨੂੰ ਦੱਸਿਆ, ਤਾਂ ਕਿ ਮਨੁੱਖ ਉਹਨਾਂ ਤੇ ਅਮਲ ਕਰ ਕੇ ਉਹਨਾਂ ਵਿੱਚ ਜੀਉਂਦਾ ਰਹੇ।

‹ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ।›

ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।

ਅਤੇ ਉਹ ਦੀ ਇੱਛਾ ਨੂੰ ਜਾਣਦਾ ਹੈਂ, ਅਤੇ ਬਿਵਸਥਾ ਦੀ ਸਿੱਖਿਆ ਲੈ ਕੇ ਚੰਗੀਆਂ-ਚੰਗੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ।

ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ।

ਕਿਉਂਕਿ ਜੇ ਉਹਨਾਂ ਦਾ ਰੱਦਣਾ ਸੰਸਾਰ ਦਾ ਮੇਲ-ਮਿਲਾਪ ਹੋਇਆ ਤਾਂ ਉਹਨਾਂ ਦਾ ਕਬੂਲ ਕੀਤਾ ਜਾਣਾ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਿਨ੍ਹਾਂ ਹੋਰ ਕੀ ਹੋਵੇਗਾ।

ਇਸ ਲਈ ਕੀ ਜੇ ਮੈਂ ਇਹ ਕੰਮ ਆਪਣੀ ਹੀ ਮਰਜ਼ੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਮਰਜ਼ੀ ਤੋਂ ਬਿਨ੍ਹਾਂ ਤਾਂ ਭੰਡਾਰੀਪਣ ਮੈਨੂੰ ਸੌਂਪਿਆ ਗਿਆ ਹੈ।

ਸਗੋਂ ਉਲਟਾ ਜਦੋਂ ਉਹਨਾਂ ਨੇ ਦੇਖਿਆ ਕਿ ਅਸੁੰਨਤੀਆਂ ਲਈ ਖੁਸ਼ਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ।

ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।

ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।

ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ। ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦਾ ਆਤਮਾ ਹੈ।