TSK

TSK · ਰੋਮੀਆਂ 6:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।

ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।

ਸੋ ਮੇਰੇ ਭਰਾਵੋ ਤੁਸੀਂ ਵੀ ਮਸੀਹ ਦੇ ਵਸੀਲੇ ਨਾਲ ਬਿਵਸਥਾ ਦੇ ਵੱਲੋਂ ਮਰ ਗਏ ਕਿ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ।

ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।

ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।

ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।

ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l

ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ।