TSK

TSK · ਰੋਮੀਆਂ 6:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ, ਉਹ ਇੱਕ ਹੀ ਗਵਾਹ ਦੀ ਗਵਾਹੀ ਤੇ ਨਾ ਮਾਰਿਆ ਜਾਵੇ, ਸਗੋਂ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਤੇ ਹੀ ਮਾਰਿਆ ਜਾਵੇ।

ਤਦ ਉਸ ਮਨੁੱਖ ਉੱਤੇ ਦਾਊਦ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਨਾਥਾਨ ਨੂੰ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮਨੁੱਖ ਨੇ ਇਹ ਕੰਮ ਕੀਤਾ ਹੈ ਉਹ ਵੱਢਣ ਜੋਗਾ ਹੈ!

¶ ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।

ਇਸ ਲਈ ਮੈਂ ਆਪਣੇ ਆਪ ਤੋਂ ਨਫ਼ਰਤ ਕਰਦਾ ਹਾਂ, ਅਤੇ ਮੈਂ ਮਿੱਟੀ ਤੇ ਸੁਆਹ ਵਿੱਚ ਬੈਠ ਕੇ ਪਛਤਾਉਂਦਾ ਹਾਂ।”

ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,

ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!

ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।

ਇਸੇ ਲਈ ਝੜ੍ਹੀਆਂ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ। ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ।

ਉਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਉਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਉਹ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਣ, ਯਹੋਵਾਹ ਦੇ ਤੇਜ ਕ੍ਰੋਧ ਦੇ ਕਾਰਨ।

ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ।

ਜਦੋਂ ਤੂੰ ਆਪਣੀ ਛੋਟੀ ਤੇ ਵੱਡੀ ਭੈਣ ਨੂੰ ਆਪਣੇ ਨਾਲ ਮਿਲਾਵੇਂਗੀ, ਤਦ ਤੂੰ ਆਪਣੀਆਂ ਪਿੱਛਲੀਆਂ ਚਾਲਾਂ ਨੂੰ ਚੇਤੇ ਕਰਕੇ ਸ਼ਰਮਿੰਦੀ ਹੋਵੇਂਗੀ ਅਤੇ ਮੈਂ ਉਹਨਾਂ ਨੂੰ ਧੀਆਂ ਕਰਕੇ ਤੈਨੂੰ ਦਿਆਂਗਾ, ਪਰ ਇਹ ਤੇਰੇ ਨੇਮ ਦੇ ਅਨੁਸਾਰ ਨਹੀਂ ਹੈ।

ਜੇ ਉਹ ਇਹਨਾਂ ਸਾਰਿਆਂ ਕੰਮਾਂ ਤੋਂ ਸ਼ਰਮਿੰਦੇ ਹੋਣ, ਜਿਹੜੇ ਉਹਨਾਂ ਨੇ ਕੀਤੇ ਅਤੇ ਇਸ ਭਵਨ ਦਾ ਨਕਸ਼ਾ, ਇਹ ਦੀ ਬਣਾਵਟ, ਉਹ ਦਾ ਅੰਦਰ-ਬਾਹਰ ਆਉਣ ਦਾ ਰਾਹ, ਸਾਰਾ ਨਕਸ਼ਾ, ਸਾਰੀਆਂ ਬਿਧੀਆਂ, ਸਾਰੇ ਕਨੂੰਨ ਅਤੇ ਸਾਰੀ ਬਿਵਸਥਾ ਉਹਨਾਂ ਨੂੰ ਜਤਾ ਤੇ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਲਿਖ, ਤਾਂ ਕਿ ਉਹ ਉਸ ਦੇ ਸਾਰੇ ਨਕਸ਼ੇ ਨੂੰ ਅਤੇ ਸਾਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਉੱਤੇ ਅਮਲ ਕਰਨ।

ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ।

ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।

ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।

ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ।

ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।

ਪਰ ਜੇ ਉਹ ਕੰਡਿਆਲੀ ਅਤੇ ਭੱਖੜੇ ਉਗਾਵੇ, ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਸ ਦਾ ਅੰਤ ਭਸਮ ਕੀਤਾ ਜਾਣਾ ਹੈ।

ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।

ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ

ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!।