TSK

TSK · ਰੂਥ 2:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।

“ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,

ਯਹੋਵਾਹ ਦੇ ਦੂਤ ਨੇ ਉਸ ਨੂੰ ਦਰਸ਼ਣ ਦਿੱਤਾ ਅਤੇ ਕਿਹਾ, “ਹੇ ਸੂਰਬੀਰ ਸੂਰਮਾ, ਯਹੋਵਾਹ ਤੇਰੇ ਨਾਲ ਹੈ।”

ਤਦ ਸਾਰਿਆਂ ਲੋਕਾਂ ਨੇ ਜੋ ਫਾਟਕ ਉੱਤੇ ਸਨ ਅਤੇ ਉਨ੍ਹਾਂ ਬਜ਼ੁਰਗਾਂ ਨੇ ਕਿਹਾ, “ਅਸੀਂ ਗਵਾਹ ਹਾਂ। ਯਹੋਵਾਹ ਇਸ ਇਸਤਰੀ ਨੂੰ ਜੋ ਤੇਰੇ ਘਰ ਵਿੱਚ ਆਈ ਹੈ, ਰਾਖ਼ੇਲ ਅਤੇ ਲੇਆਹ ਵਰਗੀ ਕਰੇ, ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਅਫਰਾਥਾਹ ਵਿੱਚ ਵੀਰਤਾ ਕਰੇਂ ਅਤੇ ਬੈਤਲਹਮ ਵਿੱਚ ਤੇਰਾ ਨਾਮ ਉੱਚਾ ਹੋਵੇ।

ਬੈਤਲਹਮ ਦਾ ਪਿਤਾ ਸਾਲਮਾ, ਬੈਤਗਾਦੇਰ ਦਾ ਪਿਤਾ ਹਾਰੇਫ।

ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,

ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।

ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ।

ਅਤੇ ਜਿੰਨ੍ਹਾ ਦੇ ਮਾਲਕ ਵਿਸ਼ਵਾਸੀ ਹਨ ਉਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਸੇਵਾ ਕਰਨ, ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ। ਉਹ ਨਿਹਚਾਵਾਨ ਅਤੇ ਪਿਆਰੇ ਹਨ। ਇੰਨ੍ਹਾਂ ਗੱਲਾਂ ਦੀ ਸਿੱਖਿਆ ਦੇ ਅਤੇ ਉਪਦੇਸ਼ ਕਰ।

ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ।