TSK

TSK · ਰੂਥ 3:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜੇਕਰ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤਰ ਨਾ ਹੋਵੇ ਤਾਂ ਮਰਨ ਵਾਲੇ ਦੀ ਇਸਤਰੀ ਦਾ ਵਿਆਹ ਕਿਸੇ ਪਰਾਏ ਮਨੁੱਖ ਨਾਲ ਨਾ ਕੀਤਾ ਜਾਵੇ। ਉਸ ਮਨੁੱਖ ਦਾ ਭਰਾ ਉਸ ਦੇ ਕੋਲ ਜਾ ਕੇ ਉਸ ਨੂੰ ਆਪਣੀ ਪਤਨੀ ਕਰ ਲਵੇ ਅਤੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ।

ਤਦ ਨਾਓਮੀ ਨੇ ਆਪਣੀ ਨੂੰਹ ਨੂੰ ਕਿਹਾ, “ਉਹ ਯਹੋਵਾਹ ਵੱਲੋਂ ਮੁਬਾਰਕ ਹੋਵੇ, ਜਿਸ ਨੇ ਜੀਉਂਦਿਆਂ ਅਤੇ ਮੋਇਆਂ ਨੂੰ ਆਪਣੀ ਕਿਰਪਾ ਤੋਂ ਖ਼ਾਲੀ ਨਹੀਂ ਰੱਖਿਆ।” ਫੇਰ ਨਾਓਮੀ ਨੇ ਉਸ ਨੂੰ ਦੱਸਿਆ, ਇਹ ਮਨੁੱਖ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਸਗੋਂ ਉਨ੍ਹਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਸਾਡੀ ਜ਼ਮੀਨ ਛੁਡਾਉਣ ਦਾ ਅਧਿਕਾਰ ਹੈ।

¶ ਤਦ ਉਸ ਛੁਡਾਉਣ ਵਾਲੇ ਨੇ ਕਿਹਾ, “ਫਿਰ ਤਾਂ ਮੈਂ ਉਸ ਨੂੰ ਨਹੀਂ ਛੁਡਾ ਸਕਦਾ, ਅਜਿਹਾ ਨਾ ਹੋਵੇ ਕਿ ਮੈਂ ਆਪਣੀ ਜਾਇਦਾਦ ਖ਼ਰਾਬ ਕਰ ਬੈਠਾਂ। ਇਸ ਲਈ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਲੈ ਲੈ, ਕਿਉਂਕਿ ਮੈਂ ਉਸ ਨੂੰ ਨਹੀਂ ਛੁਡਾ ਸਕਦਾ।”

ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਬੇ-ਔਲਾਦ ਮਰ ਜਾਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਉਤਪੰਨ ਕਰੇ।

ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸਹੁੰ ਖਾਂਦੇ ਹਨ ਅਤੇ ਉਹਨਾਂ ਦੇ ਹਰੇਕ ਝਗੜੇ ਦਾ ਫੈਸਲਾ ਸਹੁੰ ਤੇ ਖ਼ਤਮ ਹੋ ਜਾਂਦਾ ਹੈ।