ਜੇ ਉਹ ਸੱਚ-ਮੁੱਚ ਪਾੜਿਆ ਜਾਵੇ ਤਾਂ ਉਹ ਉਸ ਨੂੰ ਉਗਾਹੀ ਵਿੱਚ ਲਿਆਵੇ ਅਤੇ ਪਾੜੇ ਹੋਏ ਦਾ ਵੱਟਾ ਨਾ ਭਰੇ।
TSK
TSK · ਜ਼ਕਰ 13:2
Treasury of Scripture Knowledge references in ਪੰਜਾਬੀ IRV.
ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਣਾ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦੇਣਾ, ਉਹਨਾਂ ਦੀ ਅਸ਼ੇਰਾਹ ਦੇਵੀ ਦੀਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦੇਣਾ ਅਤੇ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਮੂਰਤਾਂ ਨੂੰ ਤੋੜ ਸੁੱਟਣਾ ਅਤੇ ਉਹਨਾਂ ਦਾ ਨਾਮ ਉਸ ਦੇਸ਼ ਵਿੱਚੋਂ ਮਿਟਾ ਦੇਣਾ।
ਇਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਉਹਨਾਂ ਦੇ ਦੇਵਤਿਆਂ ਦਾ ਨਾਮ ਵੀ ਜੁਬਾਨ ਤੇ ਨਾ ਲਿਆਓ, ਨਾ ਉਹਨਾਂ ਦੀ ਸਹੁੰ ਦੇਵੋ, ਨਾ ਉਹਨਾਂ ਦੀ ਉਪਾਸਨਾ ਕਰੋ ਅਤੇ ਨਾ ਉਹਨਾਂ ਦੇ ਅੱਗੇ ਮੱਥਾ ਟੇਕੋ।
ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ।
¶ ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਾਦੜਾਂ ਦੇ ਅੱਗੇ ਸੁੱਟ ਦੇਣਗੇ।
ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇੱਕ ਡਰਾਉਣੀ ਗੱਲ ਵੇਖੀ! ਉਹ ਵਿਭਚਾਰ ਕਰਦੇ ਅਤੇ ਮੱਕਾਰੀ ਨਾਲ ਚੱਲਦੇ ਹਨ। ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ। ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ।
ਜਦੋਂ ਉਹ ਕੰਧ ਡਿੱਗੇਗੀ ਤਾਂ ਕੀ ਲੋਕ ਤੁਹਾਡੇ ਤੋਂ ਨਾ ਪੁੱਛਣਗੇ ਕਿ ਉਹ ਲਿਪਾਈ ਕਿੱਥੇ ਹੈ, ਜਿਹੜੀ ਤੁਸੀਂ ਉਸ ਉੱਤੇ ਕੀਤੀ ਸੀ?
ਜੇਕਰ ਨਬੀ ਧੋਖਾ ਖਾ ਕੇ ਕੁਝ ਆਖੇ, ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ, ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ।
ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ।
ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ, ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਹਨਾਂ ਦੇ ਰਾਜਾ ਫੇਰ ਕਦੇ ਮੇਰੇ ਪਵਿੱਤਰ ਨਾਮ ਨੂੰ ਆਪਣੇ ਵਿਭਚਾਰ ਨਾਲ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨਾਲ, ਉਹਨਾਂ ਦੀਆਂ ਉੱਚਿਆਈਆਂ ਵਿੱਚ ਭਰਿਸ਼ਟ ਨਾ ਕਰਨਗੇ।
ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ,
ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, “ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,” ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ!
ਮੈਂ ਮਨੁੱਖ ਅਤੇ ਪਸ਼ੂਆਂ ਨੂੰ ਮਿਟਾ ਦਿਆਂਗਾ, ਮੈਂ ਅਕਾਸ਼ ਦੇ ਪੰਛੀਆਂ ਨੂੰ ਅਤੇ ਸਮੁੰਦਰ ਦੀਆਂ ਮੱਛੀਆਂ ਨੂੰ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀਆਂ ਰੱਖੀਆਂ ਹੋਈਆਂ ਠੋਕਰਾਂ ਸਮੇਤ ਮਿਟਾ ਦਿਆਂਗਾ। ਮੈਂ ਮਨੁੱਖਾਂ ਨੂੰ ਧਰਤੀ ਉੱਤੋਂ ਨਾਸ ਕਰ ਸੁੱਟਾਂਗਾ, ਯਹੋਵਾਹ ਦਾ ਵਾਕ ਹੈ।
¶ ‹ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।›
‹ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ।›
¶ ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।
¶ ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।
ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ।
¶ ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ।