TSK

TSK · ਜ਼ਕਰ 14:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਉੱਥੇ ਹੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਆ ਕਰਨਾ ਅਤੇ ਆਪਣੇ-ਆਪਣੇ ਘਰਾਣੇ ਸਮੇਤ ਆਪਣੇ ਹੱਥਾਂ ਦੇ ਹਰੇਕ ਕੰਮ ਦੇ ਕਾਰਨ, ਜਿਸ ਉੱਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਖੁਸ਼ੀ ਮਨਾਇਓ।

ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।”

¶ ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ।

ਉਹ ਵਪਾਰੀ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕੇਖੋਰੀ ਨੂੰ ਪਿਆਰ ਕਰਦਾ ਹੈ।

ਹੇ ਮਕਤੇਸ਼ ਦੇ ਵਾਸੀਓ, ਵਿਰਲਾਪ ਕਰੋ! ਕਿਉਂ ਜੋ ਸਾਰੇ ਵਪਾਰੀ ਮੁੱਕ ਗਏ, ਸਾਰੇ ਜੋ ਚਾਂਦੀ ਨਾਲ ਲੱਦੇ ਹੋਏ ਸਨ, ਵੱਢੇ ਗਏ।

ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।

¶ ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ।

ਜਿਹੜਾ ਦਿਨ ਨੂੰ ਮੰਨਦਾ ਹੈ, ਉਹ ਪ੍ਰਭੂ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ, ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੂ ਦੇ ਲਈ ਨਹੀਂ ਖਾਂਦਾ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।

ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।

ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ।

ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ।

ਧਰਤੀ ਦੇ ਵਪਾਰੀ ਉਹ ਨੂੰ ਰੋਂਦੇ ਅਤੇ ਕੁਰਲਾਉਂਦੇ ਹਨ, ਕਿਉਂ ਜੋ ਹੁਣ ਉਨ੍ਹਾਂ ਦਾ ਮਾਲ ਕੋਈ ਨਹੀਂ ਲੈਂਦਾ।

‹ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ।›