ਵਰਤਮਾਨ ਸਮਾਂ
ਸ਼ਾਮ ਦੀ ਪ੍ਰਾਰਥਨਾ - ਗਿਆਰਵਾਂ ਘੰਟਾ
ਸੂਰਜ ਡੁੱਬਣ ਵੇਲੇ ਅਸੀਂ ਪਰਮੇਸ਼ੁਰ ਦੀ ਰੱਖਿਆ ਲਈ ਸ਼ੁਕਰ ਕਰਦੇ ਹਾਂ ਅਤੇ ਉਸਦੀ ਦਇਆ ਦੀ ਆਸ ਨਾਲ ਆਪਣੇ ਪਾਪ ਕਬੂਲ ਕਰਦੇ ਹਾਂ।
ਹਰ ਘੰਟੇ ਦੀ ਭੂਮਿਕਾ
ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ
ਇੱਕ ਪਰਮੇਸ਼ੁਰ। ਆਮੀਨ।
ਹੇ ਪ੍ਰਭੂ, ਦਇਆ ਕਰ। ਹੇ ਪ੍ਰਭੂ, ਦਇਆ ਕਰ। ਹੇ ਪ੍ਰਭੂ, ਅਸੀਸ ਦੇ। ਆਮੀਨ।
ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਨੂੰ ਮਹਿਮਾ, ਹੁਣ ਅਤੇ ਸਦਾ ਅਤੇ ਸਦੀਆਂ ਦੀਆਂ ਸਦੀਆਂ ਤੱਕ, ਆਮੀਨ।
ਪ੍ਰਭੂ ਦੀ ਪ੍ਰਾਰਥਨਾ
‹ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ,› ‹ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ,› ‹ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,›
‹ਤੇਰਾ ਰਾਜ ਆਵੇ,› ‹ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ।›
‹ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ,›
‹ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ,› ‹ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ,›
‹ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ,› ‹ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।›
ਸ਼ੁਕਰਾਨੇ ਦੀ ਪ੍ਰਾਰਥਨਾ
ਆਓ ਅਸੀਂ ਚੰਗਾਈਆਂ ਦੇ ਰਚਨਹਾਰ ਦਇਆਲੂ ਪਰਮੇਸ਼ੁਰ, ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ ਅਤੇ ਸਾਡੇ ਮੁਕਤਿਦਾਤਾ ਯਿਸੂ ਮਸੀਹ ਦੇ ਪਿਤਾ, ਦਾ ਧੰਨਵਾਦ ਕਰੀਏ, ਕਿਉਂਕਿ ਉਸ ਨੇ ਸਾਨੂੰ ਢੱਕਿਆ ਅਤੇ ਸਹਾਇਤਾ ਕੀਤੀ, ਅਤੇ ਸਾਨੂੰ ਸੰਭਾਲਿਆ, ਅਤੇ ਸਾਨੂੰ ਆਪਣੇ ਕੋਲ ਸਵੀਕਾਰਿਆ, ਅਤੇ ਸਾਡੇ ਉੱਤੇ ਤਰਸ ਖਾਧਾ ਅਤੇ ਸਾਨੂੰ ਮਜ਼ਬੂਤ ਕੀਤਾ, ਅਤੇ ਸਾਨੂੰ ਇਸ ਘੜੀ ਤੱਕ ਲਿਆਂਦਾ। ਉਹੀ ਹੈ, ਇਸ ਲਈ ਅਸੀਂ ਉਸ ਨੂੰ ਬੇਨਤੀ ਕਰੀਏ ਕਿ ਉਹ ਸਾਨੂੰ ਇਸ ਪਵਿੱਤਰ ਦਿਨ ਅਤੇ ਸਾਡੀ ਸਾਰੀ ਜ਼ਿੰਦਗੀ ਦੇ ਸਭ ਦਿਨਾਂ ਵਿੱਚ ਪੂਰੀ ਸ਼ਾਂਤੀ ਨਾਲ ਰੱਖੇ। ਸਰਬਸ਼ਕਤੀਮਾਨ ਪ੍ਰਭੂ ਸਾਡਾ ਪਰਮੇਸ਼ੁਰ।
ਹੇ ਪ੍ਰਭੂ ਪਰਮੇਸ਼ੁਰ ਸਰਬਸ਼ਕਤੀਮਾਨ, ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ ਅਤੇ ਸਾਡੇ ਮੁਕਤਿਦਾਤਾ ਯਿਸੂ ਮਸੀਹ ਦੇ ਪਿਤਾ, ਅਸੀਂ ਤੈਨੂੰ ਹਰ ਹਾਲਤ ਵਿੱਚ, ਅਤੇ ਹਰ ਗੱਲ ਲਈ, ਅਤੇ ਹਰ ਹਾਲ ਵਿੱਚ ਧੰਨਵਾਦ ਕਰਦੇ ਹਾਂ, ਕਿਉਂਕਿ ਤੂੰ ਸਾਨੂੰ ਢੱਕਿਆ, ਅਤੇ ਸਹਾਇਤਾ ਕੀਤੀ, ਅਤੇ ਸਾਨੂੰ ਰੱਖਿਆ, ਅਤੇ ਸਾਨੂੰ ਆਪਣੇ ਕੋਲ ਸਵੀਕਾਰਿਆ, ਅਤੇ ਸਾਡੇ ਉੱਤੇ ਤਰਸ ਖਾਧਾ, ਅਤੇ ਸਾਨੂੰ ਮਜ਼ਬੂਤ ਕੀਤਾ, ਅਤੇ ਸਾਨੂੰ ਇਸ ਘੜੀ ਤੱਕ ਲਿਆਂਦਾ।
ਇਸ ਲਈ ਅਸੀਂ ਤੇਰੀ ਭਲਾਈ ਤੋਂ ਬੇਨਤੀ ਅਤੇ ਅਰਦਾਸ ਕਰਦੇ ਹਾਂ, ਹੇ ਮਨੁੱਖਾਂ ਨਾਲ ਪ੍ਰੇਮ ਕਰਣ ਵਾਲੇ, ਸਾਨੂੰ ਇਹ ਪਵਿੱਤਰ ਦਿਨ ਅਤੇ ਸਾਡੀ ਸਾਰੀ ਜ਼ਿੰਦਗੀ ਦੇ ਸਭ ਦਿਨ ਤੇਰੇ ਡਰ ਨਾਲ ਪੂਰੀ ਸ਼ਾਂਤੀ ਵਿੱਚ ਪੂਰੇ ਕਰਨ ਦੀ ਦਾਤ ਦੇ। ਹਰੇਕ ਈਰਖਾ, ਅਤੇ ਹਰੇਕ ਪਰਖ, ਅਤੇ ਸ਼ੈਤਾਨ ਦਾ ਹਰੇਕ ਕੰਮ, ਅਤੇ ਬੁਰੇ ਲੋਕਾਂ ਦੀ ਸਾਜ਼ਿਸ਼, ਅਤੇ ਲੁਕੇ ਹੋਏ ਅਤੇ ਜਾਹਿਰ ਦੁਸ਼ਮਣਾਂ ਦਾ ਉਠਣਾ — ਇਨ੍ਹਾਂ ਨੂੰ ਸਾਡੇ ਵਿੱਚੋਂ ਅਤੇ ਤੇਰੇ ਸਾਰੇ ਲੋਕਾਂ ਵਿੱਚੋਂ, ਅਤੇ ਇਸ ਤੇਰੇ ਪਵਿੱਤਰ ਸਥਾਨ ਤੋਂ ਦੂਰ ਕਰ। ਪਰ ਚੰਗੀਆਂ ਅਤੇ ਲਾਭਦਾਇਕ ਵਸਤਾਂ ਸਾਨੂੰ ਬਖ਼ਸ਼। ਕਿਉਂਕਿ ਤੂੰ ਹੀ ਹੈਂ ਜਿਸ ਨੇ ਸਾਨੂੰ ਸੱਪਾਂ ਅਤੇ ਬਿਛੂਆਂ ਅਤੇ ਦੁਸ਼ਮਣ ਦੀ ਸਾਰੀ ਤਾਕਤ ਉੱਤੇ ਪੈਰ ਰੱਖਣ ਦਾ ਅਧਿਕਾਰ ਦਿੱਤਾ। ਅਤੇ ਸਾਨੂੰ ਪਰਖ ਵਿੱਚ ਨਾ ਲਿਆ, ਪਰ ਬੁਰੇ ਤੋਂ ਬਚਾ।
ਤੇਰੇ ਇਕਲੌਤੇ ਪੁੱਤਰ, ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ ਅਤੇ ਸਾਡੇ ਮੁਕਤਿਦਾਤਾ ਯਿਸੂ ਮਸੀਹ ਦੀ ਕਿਰਪਾ, ਦਇਆਵਾਂ ਅਤੇ ਮਨੁੱਖ-ਪ੍ਰੇਮ ਰਾਹੀਂ। ਉਸ ਦੇ ਰਾਹੀਂ ਤੈਨੂੰ, ਉਸ ਨਾਲ ਅਤੇ ਜੀਵਨ-ਦਾਤਾ ਪਵਿੱਤਰ ਆਤਮਾ ਨਾਲ, ਹੁਣ ਅਤੇ ਸਦਾ ਅਤੇ ਸਦੀਆਂ ਦੀਆਂ ਸਦੀਆਂ ਤੱਕ, ਮਹਿਮਾ ਅਤੇ ਆਦਰ ਅਤੇ ਤਾਕਤ ਅਤੇ ਸਟੂਤੀ ਯੋਗ ਹੈ। ਆਮੀਨ।
ਜ਼ਬੂਰ 50
¶ ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜਦੇ ਤੋਂ ਉਹ ਦੇ ਲਹਿੰਦੇ ਤੱਕ ਧਰਤੀ ਨੂੰ ਸੱਦਿਆ ਹੈ।
ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ।
ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ!
ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਕਿ ਉਹ ਆਪਣੀ ਪਰਜਾ ਦਾ ਨਿਆਂ ਕਰੇ।
ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ।
ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ।
ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!
ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।
ਮੈਂ ਨਾ ਤੇਰੇ ਘਰ ਤੋਂ ਬਲ਼ਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ,
ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ।
ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਮੈਦਾਨ ਦੇ ਜਾਨਵਰ ਮੇਰੇ ਹਨ।
ਮੈਂ ਜੇ ਭੁੱਖਾ ਹੁੰਦਾ ਤਾਂ ਤੈਨੂੰ ਨਾ ਆਖਦਾ, ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ।
ਭਲਾ, ਮੈਂ ਬਲ਼ਦਾਂ ਦਾ ਮਾਸ ਖਾਵਾਂ? ਜਾਂ ਬੱਕਰਿਆਂ ਦੀ ਰੱਤ ਪੀਵਾਂ?
ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ?
ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ।
ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ!
ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ।
ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ, ਆਪਣੇ ਸੱਕੇ ਭਰਾ ਦੀ ਨਿੰਦਿਆ ਕਰਦਾ ਹੈਂ।
ਤੂੰ ਇਹ ਕੰਮ ਕੀਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।
ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।
ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।
ਪ੍ਰਾਰਥਨਾ ਦੀ ਸ਼ੁਰੂਆਤ
ਧੰਨ ਸਾਂਝ ਦੀ ਸਤੂਤੀ, ਮੈਂ ਇਸ ਨੂੰ ਆਪਣੇ ਰਾਜਾ ਅਤੇ ਪਰਮੇਸ਼ੁਰ ਮਸੀਹ ਨੂੰ ਅਰਪਣ ਕਰਦਾ/ਕਰਦੀ ਹਾਂ, ਅਤੇ ਉਸ ਤੋਂ ਬੇਨਤੀ ਕਰਦਾ/ਕਰਦੀ ਹਾਂ ਕਿ ਉਹ ਮੇਰੇ ਪਾਪ ਮਾਫ਼ ਕਰੇ
ਜ਼ਬੂਰ 116
ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ।
ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ।
ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁੱਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁੱਖ ਤੇ ਸੋਗ ਮਿਲਿਆ।
ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ, ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲਈ!
ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਕਿਰਪਾਲੂ ਹੈ।
ਯਹੋਵਾਹ ਭੋਲਿਆਂ ਦੀ ਰੱਖਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ।
ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ,
ਕਿਉਂ ਜੋ ਤੂੰ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਨੂੰ ਤਿਲਕਣ ਤੋਂ ਛੁਡਾਇਆ ਹੈ।
ਮੈਂ ਯਹੋਵਾਹ ਦੇ ਅੱਗੇ-ਅੱਗੇ ਜਿਉਂਦਿਆਂ ਦੇ ਦੇਸ ਵਿੱਚ ਤੁਰਾਂਗਾ।
ਜਦ ਮੈਂ ਆਖਿਆ ਕਿ ਮੈਂ ਬਹੁਤ ਜਿਆਦਾ ਦੁੱਖੀ ਹੋਇਆ ਫਿਰ ਵੀ ਮੈਂ ਨਿਰੰਤਰ ਯਹੋਵਾਹ ਉੱਤੇ ਵਿਸ਼ਵਾਸ ਕੀਤਾ l
ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ, ਕਿ ਹਰੇਕ ਆਦਮੀ ਝੂਠਾ ਹੈ।
ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ, ਮੈਂ ਉਹ ਨੂੰ ਕੀ ਮੋੜ ਕੇ ਦਿਆਂ?
ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।
ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ।
ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ!
ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਦਾਸੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ।
ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।
ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ,
ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!।
ਜ਼ਬੂਰ 117
ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ!
ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।
ਜ਼ਬੂਰ 119
ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ!
ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਤਨੋ ਮਨੋ ਉਹ ਨੂੰ ਭਾਲਦੇ ਹਨ!
ਓਹ ਤਾਂ ਬਦੀ ਨਹੀਂ ਕਰਦੇ, ਓਹ ਉਸ ਦੇ ਰਾਹਾਂ ਵਿੱਚ ਚੱਲਦੇ ਹਨ।
ਤੂੰ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ, ਕਿ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਣਾ ਕਰੀਏ।
ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ!
ਜਦ ਮੈਂ ਤੇਰੇ ਹੁਕਮਾਂ ਉੱਤੇ ਗੌਰ ਕਰਾਂਗਾ, ਤਦ ਮੈਂ ਲੱਜਿਆਵਾਨ ਨਾ ਹੋਵਾਂਗਾ।
ਜਦ ਮੈਂ ਤੇਰਿਆਂ ਸੱਚਿਆਂ ਨਿਆਂਵਾਂ ਨੂੰ ਸਿੱਖ ਲਵਾਂਗਾ, ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ।
ਮੈਂ ਤੇਰੀਆਂ ਬਿਧੀਆਂ ਦੀ ਪਾਲਣਾ ਕਰਾਂਗਾ, ਤੂੰ ਮੈਨੂੰ ਮੂਲੋਂ ਹੀ ਤਿਆਗ ਨਾ ਦੇ!
ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ!
ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ।
ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
ਮੈਂ ਆਪਣੇ ਬੁੱਲ੍ਹਾਂ ਨਾਲ ਤੇਰੇ ਮੂੰਹ ਦੇ ਸਾਰੇ ਨਿਆਂਵਾਂ ਦਾ ਨਿਰਣਾ ਕੀਤਾ।
ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ, ਜਿਵੇਂ ਸਾਰੀ ਦੌਲਤ ਉੱਤੇ।
ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ, ਅਤੇ ਤੇਰੇ ਮਾਰਗਾਂ ਉੱਤੇ ਗੌਰ ਕਰਾਂਗਾ।
ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਰਾਂਗਾ।
ਆਪਣੇ ਸੇਵਕ ਉੱਤੇ ਉਪਕਾਰ ਕਰ ਕਿ ਮੈਂ ਜਿਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਣਾ ਕਰਾਂ।
ਮੇਰੀਆਂ ਅੱਖਾਂ ਖੋਲ੍ਹ, ਕਿ ਮੈਂ ਤੇਰੀ ਬਿਵਸਥਾ ਦੀਆਂ ਅਚਰਜ਼ ਗੱਲਾਂ ਨੂੰ ਵੇਖਾਂ!
ਮੈਂ ਧਰਤੀ ਉੱਤੇ ਪਰਦੇਸੀ ਹਾਂ, ਆਪਣੇ ਹੁਕਮ ਮੈਥੋਂ ਗੁਪਤ ਨਾ ਰੱਖ।
ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਂਵਾਂ ਦੀ ਤਾਂਘ ਵਿੱਚ ਟੁੱਟਦੀ ਹੈ।
ਮੈਂ ਸਰਾਪੀ ਹੰਕਾਰੀਆਂ ਨੂੰ ਵਰਜਿਆ ਹੈ, ਜਿਹੜੇ ਤੇਰੇ ਹੁਕਮਾਂ ਤੋਂ ਭੁੱਲੇ ਫਿਰਦੇ ਹਨ।
ਮੇਰੇ ਉੱਤੋਂ ਨਿੰਦਿਆ ਤੇ ਨਫ਼ਰਤ ਦੂਰ ਕਰ, ਕਿਉਂ ਜੋ ਮੈਂ ਤੇਰੀਆਂ ਸਾਖੀਆਂ ਨੂੰ ਸੰਭਾਲਿਆ ਹੈ!
ਸਰਦਾਰਾਂ ਨੇ ਵੀ ਬਹਿ ਕੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ, ਪਰ ਤੇਰਾ ਸੇਵਕ ਤੇਰੀਆਂ ਬਿਧੀਆਂ ਵਿੱਚ ਲੀਨ ਰਹੇਗਾ।
ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ।
ਮੇਰੀ ਜਾਨ ਖਾਕ ਵਿੱਚ ਰਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਜਿਵਾਲ!
ਮੈਂ ਆਪਣੀ ਚਾਲ ਨੂੰ ਪਰਗਟ ਕੀਤਾ ਅਤੇ ਤੂੰ ਮੈਨੂੰ ਉੱਤਰ ਦਿੱਤਾ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ਼ ਸਿਖਿਆਵਾਂ ਉੱਤੇ ਧਿਆਨ ਲਾਵਾਂਗਾ।
ਮੇਰੀ ਜਾਨ ਉਦਾਸੀ ਦੇ ਕਾਰਨ ਢੱਲ਼ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਦ੍ਰਿੜ੍ਹ ਕਰ!
ਝੂਠ ਦਾ ਰਾਹ ਮੈਥੋਂ ਦੂਰ ਕਰ, ਅਤੇ ਆਪਣੀ ਬਿਵਸਥਾ ਦਯਾ ਨਾਲ ਮੈਨੂੰ ਬਖਸ਼ ਦੇ!
ਮੈਂ ਵਫ਼ਾਦਾਰੀ ਦਾ ਰਾਹ ਚੁਣ ਲਿਆ ਹੈ, ਮੈਂ ਤੇਰਿਆਂ ਨਿਆਂਵਾਂ ਨੂੰ ਆਪਣੇ ਸਨਮੁਖ ਰੱਖਿਆ।
ਮੈਂ ਤੇਰੀਆਂ ਸਾਖੀਆਂ ਨੂੰ ਫੜ ਛੱਡਿਆ ਹੈ, ਹੇ ਯਹੋਵਾਹ, ਮੈਨੂੰ ਲੱਜਿਆਵਾਨ ਨਾ ਕਰ!
ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਂਵਾਂਗਾ!
¶ ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੱਕ ਉਹ ਨੂੰ ਸੰਭਾਲੀ ਰੱਖਾਂਗਾ।
ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ।
ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!
ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ,
ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ।
ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ!
ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!
ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,
ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ,
ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ,
ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।
ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।
ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ!
ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ, ਕਿ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।
ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਾ ਹੋਇਆ।
ਹੇ ਯਹੋਵਾਹ, ਮੈਂ ਤੇਰੇ ਪ੍ਰਾਚੀਨ ਨਿਆਂਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।
ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।
ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।
ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਣਾ ਕੀਤੀ
ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।
ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ।
ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ।
ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।
ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ।
ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ।
ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ।
ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
ਆਪਣੇ ਸੇਵਕ ਨਾਲ ਤੂੰ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ
ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।
ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ।
ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।
ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।
ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।
ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।
ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ!
ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।
ਜਿਹੜੇ ਤੇਰਾ ਭੈਅ ਮੰਨਦੇ ਹਨ ਉਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।
ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ।
ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।
ਤੇਰੀਆਂ ਦਿਆਲ਼ਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ!
ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ।
ਤੇਰੇ ਭੈਅ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਉਹ ਜੋ ਤੇਰੀਆਂ ਸਾਖੀਆਂ ਜਾਣਦੇ ਹਨ।
ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ!
ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ?
ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।
ਤੇਰਾ ਸੇਵਕ ਕਦੋਂ ਤੱਕ ਤੇਰੀ ਉਡੀਕ ਕਰਦਾ ਰਹੇਗਾ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਂ ਕਰੇਂਗਾ?
ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।
ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ।
ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!
ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।
ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।
ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁੱਖ ਵਿੱਚ ਨਾਸ ਹੋ ਜਾਂਦਾ।
ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ।
ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ!
ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।
ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰੇ ਹੁਕਮ ਬੇਅੰਤ ਹਨ।
ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।
ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।
ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ।
ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ।
ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ!
ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ।
ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ!
ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ।
ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਬੇਮੁੱਖ ਨਹੀਂ ਹੋਇਆ।
ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ।
ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।
ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!
ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!
ਮੈਨੂੰ ਸਾਂਭ ਤਾਂ ਮੈਂ ਬਚ ਜਾਂਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਰ ਕਰਾਂਗਾ।
ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।
ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ।
ਮੈਂ ਨਿਆਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!
ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!
ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।
ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।
ਇਹ ਯਹੋਵਾਹ ਦੇ ਕੰਮ ਦਾ ਵੇਲਾ ਹੈ, ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ!
ਇਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!
ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।
ਤੇਰੀਆਂ ਸਾਖੀਆਂ ਅਚਰਜ਼ ਹਨ, ਇਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਣਾ ਕਰਦੀ ਹੈ!
ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।
ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸੀ।
ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ।
ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਕਿ ਮੈਂ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਾਂ।
ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ।
ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ।
ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ।
ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।
ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!
ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸੱਚ ਹੈ।
ਦੁੱਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ।
ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ, ਮੈਨੂੰ ਸਮਝ ਦੇ ਤਾਂ ਮੈਂ ਜਿਉਂਦਾ ਰਹਾਂਗਾ।
ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!
ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਣਾ ਕਰਾਂਗਾ!
ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।
ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ।
ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ, ਹੇ ਯਹੋਵਾਹ, ਆਪਣੇ ਨਿਆਂ ਅਨੁਸਾਰ ਮੈਨੂੰ ਜਿਉਂਦਾ ਰੱਖ!
ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ।
ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ!
ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਕਿ ਤੂੰ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!।
ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!
ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇ, ਆਪਣੇ ਬਚਨ ਨਾਲ ਮੈਨੂੰ ਜਿਉਂਦਾ ਰੱਖ!
ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਕਿ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।
ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਂਵਾਂ ਅਨੁਸਾਰ ਮੈਨੂੰ ਜਿਉਂਦਾ ਰੱਖ!
ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ।
ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਣਾ ਨਹੀਂ ਕਰਦੇ।
ਵੇਖ, ਕਿ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜਿਉਂਦਾ ਰੱਖ!
ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ।
ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈਅ ਰੱਖਦਾ ਹੈ।
ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਵੇਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ!
ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ।
ਤੇਰੇ ਧਰਮ ਦੇ ਨਿਆਂਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਚ ਵਾਰ ਤੇਰੀ ਉਸਤਤ ਕਰਦਾ ਹਾਂ।
ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।
ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!
ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।
ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇ!
ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ!
ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ।
ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।
ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!
ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਂ ਮੇਰੀ ਸਹਾਇਤਾ ਕਰਨ।
ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।
ਜ਼ਬੂਰ 120
ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ।
ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ!
ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?
ਸੂਰਮੇ ਦੇ ਤਿੱਖੇ ਤੀਰ, ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ!
ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!
ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ।
ਮੈਂ ਮੇਲ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!
ਜ਼ਬੂਰ 121
¶ ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ?
ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।
ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖ਼ਾ ਨਾ ਉਂਘਲਾਵੇਗਾ,
ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ!
ਯਹੋਵਾਹ ਤੇਰਾ ਰਾਖ਼ਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।
ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ।
ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ।
ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!
ਜ਼ਬੂਰ 122
ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ!
ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ।
ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ,
ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ।
ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ।
ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ।
ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਖੁਸ਼ਹਾਲੀ ਨਿਹਾਲਤਾ!
ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ!
ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਖੋਜੀ ਹੋਵਾਂਗਾ।
ਜ਼ਬੂਰ 123
ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ!
ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ।
ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ, ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ!
ਸਾਡੀ ਜਾਨ ਸੁਖੀ ਲੋਕਾਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ।
ਜ਼ਬੂਰ 124
ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਹ ਆਖੇ,
ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ, ਜਦ ਮਨੁੱਖ ਸਾਡੇ ਵਿਰੁੱਧ ਉੱਠੇ,
ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,
ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ,
ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!
ਯਹੋਵਾਹ ਮੁਬਾਰਕ ਹੋਵੇ, ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ!
ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ।
ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ।
ਜ਼ਬੂਰ 125
ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!
ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।
ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ।
ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।
ਜ਼ਬੂਰ 126
ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!
ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!
ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!
ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ!
ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।
ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!
ਜ਼ਬੂਰ 127
ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।
ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,
ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ,
ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!
ਜ਼ਬੂਰ 128
ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ!
ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।
ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।
ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ।
ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,
ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।
ਪਵਿੱਤਰ ਸੁਸਮਾਚਾਰ ਸੰਤ ਲੂਕਾ ਦੇ ਅਨੁਸਾਰ (ਅਧਿਆਇ 4:38–41)
¶ ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ।
ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ।
ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।
Tenoo oasht emmok o piekhristos nem pekyot en aghathos nem pi epnevma ethowab je akee ak soati emmon nai nan
ਅਸੀਂ ਤੇਰੀ ਉਪਾਸਨਾ ਕਰਦੇ ਹਾਂ, ਹੇ ਮਸੀਹ, ਤੇਰੇ ਭਲੇ ਪਿਤਾ ਅਤੇ ਪਵਿੱਤਰ ਆਤਮਾ ਨਾਲ, ਕਿਉਂਕਿ ਤੂੰ ਆਇਆ ਅਤੇ ਸਾਨੂੰ ਬਚਾਇਆ ਹੈ।
1. ਜੇ ਧਰਮੀ ਮਨੁੱਖ ਮੁਸ਼ਕਲ ਨਾਲ ਬਚਦਾ ਹੈ, ਤਾਂ ਮੈਂ ਪਾਪੀ ਕਿੱਥੇ ਦਿੱਸਾਂਗਾ? ਮਨੁੱਖੀ ਕਮਜ਼ੋਰੀ ਕਾਰਨ ਮੈਂ ਦਿਨ ਦੇ ਬੋਝ ਅਤੇ ਗਰਮੀ ਨੂੰ ਬਰਦਾਸ਼ਤ ਨਾ ਕਰ ਸਕਿਆ। ਪਰ, ਹੇ ਦਇਆਲੁ ਪਰਮੇਸ਼ੁਰ, ਮੈਨੂੰ ਗਿਆਰਵੇਂ ਘੰਟੇ ਦੇ ਮਜ਼ਦੂਰਾਂ ਦੇ ਨਾਲ ਗਿਣ। ਕਿਉਂਕਿ ਵੇਖ, ਅਧਰਮਾਂ ਵਿੱਚ ਮੈਂ ਗਰਭਿਤ ਹੋਇਆ, ਅਤੇ ਪਾਪਾਂ ਵਿੱਚ ਮੇਰੀ ਮਾਂ ਨੇ ਮੈਨੂੰ ਜਣਿਆ। ਇਸ ਲਈ ਮੈਂ ਆਕਾਸ਼ ਵੱਲ ਆਪਣੀਆਂ ਅੱਖਾਂ ਚੁੱਕਣ ਦਾ ਹਿੰਮਤ ਨਹੀਂ ਕਰਦਾ; ਪਰ ਮੈਂ ਤੇਰੀ ਬੇਅੰਤ ਦਇਆ ਅਤੇ ਮਨੁੱਖ-ਪਿਆਰ ‘ਤੇ ਭਰੋਸਾ ਰੱਖਦਾ ਹਾਂ, ਚੀਕ ਮਾਰ ਕੇ ਕਹਿੰਦਾ ਹਾਂ, “ਹੇ ਪਰਮੇਸ਼ੁਰ, ਮੈਨੂੰ ਪਾਪੀ ਨੂੰ ਮਾਫ਼ ਕਰ, ਅਤੇ ਮੇਰੇ ਉੱਤੇ ਦਇਆ ਕਰ।”
Doxa Patri ke Eioa ke Agio Pnevmati
ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਨੂੰ ਮਹਿਮਾ ਹੋਵੇ।
2. ਜਲਦੀ ਕਰ, ਹੇ ਉਧਾਰਕ, ਮੇਰੇ ਲਈ ਪਿਤਾ ਦੀਆਂ ਬਾਂਹਾਂ ਖੋਲ੍ਹ ਦੇ, ਕਿਉਂਕਿ ਮੈਂ ਆਪਣੀ ਜ਼ਿੰਦਗੀ ਸੁਖਾਂ ਅਤੇ ਲਾਲਸਾਵਾਂ ਵਿੱਚ ਗਵਾ ਦਿੱਤੀ, ਅਤੇ ਦਿਨ ਮੇਰੇ ਕੋਲੋਂ ਲੰਘ ਗਿਆ ਅਤੇ ਮਿਟ ਗਿਆ। ਇਸ ਲਈ ਹੁਣ ਮੈਂ ਤੇਰੀ ਅਨੰਤ ਕਰੁਣਾ ਦੀ ਦੌਲਤ ‘ਤੇ ਭਰੋਸਾ ਕਰਦਾ ਹਾਂ। ਫਿਰ, ਇਕ ਨਿਮਰੇ ਹਿਰਦੇ ਨੂੰ, ਜਿਸਨੂੰ ਤੇਰੀ ਦਇਆ ਦੀ ਲੋੜ ਹੈ, ਨਾ ਛੱਡ। ਕਿਉਂਕਿ ਮੈਂ ਨਿਮਰ ਹੋ ਕੇ ਤੈਨੂੰ ਆਵਾਜ਼ ਮਾਰਦਾ ਹਾਂ, ਹੇ ਪ੍ਰਭੂ, “ਹੇ ਪਿਤਾ, ਮੈਂ ਆਕਾਸ਼ ਦੇ ਅਤੇ ਤੇਰੇ ਅੱਗੇ ਪਾਪ ਕੀਤਾ ਹੈ, ਅਤੇ ਹੁਣ ਮੈਂ ਤੇਰਾ ਪੁੱਤਰ ਕਹੇ ਜਾਣ ਦੇ ਯੋਗ ਨਹੀਂ; ਮੈਨੂੰ ਆਪਣਿਆਂ ਕਿਰਾਏ ਦੇ ਨੌਕਰਾਂ ਵਿਚੋਂ ਇਕ ਵਾਂਗ ਬਣਾ।”
Ke nin ke a ee ke ees toos e onas toan e oa noan ameen.
ਹੁਣ ਅਤੇ ਸਦੀਓਂ ਦੀਆਂ ਸਦੀਆਂ ਤੱਕ, ਆਮੀਨ।
3. ਹਰ ਅਧਰਮ ਮੈਂ ਚਤੁਰਾਈ ਅਤੇ ਤਤਪਰਤਾ ਨਾਲ ਕੀਤਾ, ਅਤੇ ਹਰ ਪਾਪ ਮੈਂ ਉਤਸਾਹ ਅਤੇ ਮਿਹਨਤ ਨਾਲ ਕੀਤਾ, ਅਤੇ ਮੈਂ ਹਰ ਤਰ੍ਹਾਂ ਦੀ ਸਜ਼ਾ ਅਤੇ ਨਿਆਂ ਦਾ ਯੋਗ ਹਾਂ। ਇਸ ਲਈ, ਮੇਰੇ ਲਈ ਤੋਬਾ ਦੇ ਰਸਤੇ ਤਿਆਰ ਕਰ, ਹੇ ਮਾਤਾ ਕੁਆਰੀ; ਕਿਉਂਕਿ ਮੈਂ ਤੇਰੇ ਪਾਸ ਆਰਜ਼ੀ ਕਰਦਾ ਹਾਂ, ਅਤੇ ਤੇਰੇ ਰਾਹੀਂ ਸਿਫ਼ਾਰਿਸ਼ ਮੰਗਦਾ ਹਾਂ, ਅਤੇ ਤੇਨੂੰ ਹੀ ਸਹਾਇਤਾ ਲਈ ਬੁਲਾਂਦਾ ਹਾਂ, ਤਾਂ ਜੋ ਮੈਂ ਲਾਜ਼ਤ ਨਹੀਂ ਹੋਵਾਂ। ਅਤੇ ਜਦ ਮੇਰੀ ਆਤਮਾ ਮੇਰੇ ਸਰੀਰ ਤੋਂ ਰੁਖਸਤ ਹੋਵੇ, ਮੇਰੀ ਸੇਵਾ ਕਰ, ਅਤੇ ਦੁਸ਼ਮਣਾਂ ਦੀ ਸਾਜ਼ਿਸ਼ ਨੂੰ ਪਰਾਜਿਤ ਕਰ, ਅਤੇ ਨਰਕ ਦੇ ਦਰਵਾਜ਼ੇ ਬੰਦ ਕਰ, ਤਾਂ ਜੋ ਉਹ ਮੇਰੀ ਆਤਮਾ ਨੂੰ ਨਿਗਲ ਨਾ ਲੈਣ, ਹੇ ਸੱਚੇ ਦੁਲੇ ਦੇ ਬੇਦਾਗ਼ ਦਿਲ੍ਹਨ।
ਫਿਰ ਉਪਾਸਕ ਪ੍ਰਾਰਥਨਾ ਕਰਦਾ ਹੈ:
ਪ੍ਰਭੂ, ਸਾਡੀ ਸੁਣ ਅਤੇ ਸਾਡੇ ‘ਤੇ ਦਇਆ ਕਰ ਅਤੇ ਸਾਡੇ ਪਾਪ ਮੁਆਫ਼ ਕਰ। ਆਮੀਨ।
(ਪ੍ਰਭੂ, ਦਇਆ ਕਰ) 41 ਵਾਰ
ਅਬਸੋਲੂਸ਼ਨ
ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਸਾਡੇ ਦਿਆਲੂ ਰਾਜਾ, ਕਿਉਂਕਿ ਤੂੰ ਸਾਨੂੰ ਇਹ ਦਾਤ ਦਿੱਤੀ ਕਿ ਅਸੀਂ ਇਸ ਦਿਨ ਨੂੰ ਸ਼ਾਂਤੀ ਨਾਲ ਪਾਰ ਕਰ ਲਈਏ, ਅਤੇ ਤੂੰ ਸਾਨੂੰ ਸ਼ੁਕਰਗੁਜ਼ਾਰ ਹੋ ਕੇ ਸ਼ਾਮ ਤੱਕ ਲਿਆਇਆ, ਅਤੇ ਸਾਨੂੰ ਯੋਗ ਬਣਾਇਆ ਕਿ ਅਸੀਂ ਸ਼ਾਮ ਦਾ ਨੂਰ ਵੇਖੀਏ। ਹੇ ਪਰਮੇਸ਼ੁਰ, ਹੁਣ ਹੋਈ ਇਹ ਸਾਡੀ ਮਹਿਮਾ-ਗਾਇਕੀ ਕਬੂਲ ਕਰ। ਅਤੇ ਸਾਨੂੰ ਵਿਰੋਧੀ ਦੀਆਂ ਚਾਲਾਂ ਤੋਂ ਨਿਜਾਤ ਦੇ, ਅਤੇ ਉਸ ਦੇ ਸਾਰੇ ਬਿਛਾਏ ਫੰਧਿਆਂ ਨੂੰ ਜੋ ਉਸ ਨੇ ਸਾਡੇ ਲਈ ਲਗਾਏ ਹਨ, ਨਾਸ ਕਰ। ਸਾਨੂੰ ਆਉਣ ਵਾਲੀ ਇਸ ਰਾਤ ਵਿੱਚ ਬਿਨਾ ਦਰਦ, ਬਿਨਾ ਚਿੰਤਾ, ਬਿਨਾ ਥਕਾਵਟ ਅਤੇ ਬਿਨਾ ਡਰਾਉਣੇ ਭਰਮ ਦੇ ਸੁਖ-ਸੁਰੱਖਿਅਤਤਾ ਦੇ। ਤਾਂ ਜੋ ਅਸੀਂ ਇਸ ਨੂੰ ਵੀ ਸ਼ਾਂਤੀ ਅਤੇ ਪਵਿੱਤਰਤਾ ਨਾਲ ਪਾਰ ਕਰੀਏ, ਅਤੇ ਹਰ ਵੇਲੇ ਅਤੇ ਹਰ ਥਾਂ ਤਾਰੀਫ਼ਾਂ ਅਤੇ ਪ੍ਰਾਰਥਨਾਵਾਂ ਲਈ ਉਠੀਏ, ਅਤੇ ਹਰ ਗੱਲ ਵਿੱਚ ਤੇਰੇ ਪਵਿੱਤਰ ਨਾਮ ਦੀ ਮਹਿਮਾ ਕਰੀਏ — ਉਸ ਪਿਤਾ ਦੇ ਨਾਲ ਜੋ ਅਸੰਪੂਰਨ ਅਤੇ ਬਿਨਾ ਆਰੰਭ ਦੇ ਹੈ, ਅਤੇ ਜੀਵਨ-ਦਾਤਾ ਪਵਿੱਤਰ ਆਤਮਾ ਜੋ ਤੇਰੇ ਸਮਾਨ ਹੈ — ਹੁਣ ਅਤੇ ਸਦਾ ਅਤੇ ਸਦੀਓਂ ਤੱਕ। ਆਮੀਨ।
ਹਰ ਘੰਟੇ ਦੇ ਅੰਤ ਤੇ ਪੜ੍ਹੀ ਜਾਣ ਵਾਲੀ ਬੇਨਤੀ
ਸਾਡੇ ਉੱਤੇ ਦਇਆ ਕਰ, ਹੇ ਪਰਮੇਸ਼ੁਰ, ਫਿਰ ਸਾਡੇ ਉੱਤੇ ਦਇਆ ਕਰ। ਹੇ ਉਹ ਜੋ ਹਰੇਕ ਵੇਲੇ ਅਤੇ ਹਰੇਕ ਘੜੀ ਵਿੱਚ, ਆਕਾਸ਼ ਵਿੱਚ ਅਤੇ ਧਰਤੀ ਉੱਤੇ, ਉਪਾਸਿਆ ਅਤੇ ਮਹਿਮਾ ਕੀਤਾ ਜਾਂਦਾ ਹੈ — ਮਸੀਹ ਸਾਡੇ ਚੰਗੇ ਪਰਮੇਸ਼ੁਰ — ਲੰਬੇ-ਧੀਰਜ ਵਾਲਾ, ਬਹੁਤ ਦਇਆਵਾਨ, ਮਹਾਨ ਕਰੂਣਾ ਰੱਖਣ ਵਾਲਾ, ਜੋ ਧਰਮੀਆਂ ਨਾਲ ਪ੍ਰੇਮ ਕਰਦਾ ਹੈ ਅਤੇ ਪਾਪੀਆਂ ਉੱਤੇ ਦਇਆ ਕਰਦਾ ਹੈ, ਜਿਨ੍ਹਾਂ ਵਿੱਚ ਪਹਿਲਾ ਮੈਂ ਹਾਂ; ਜੋ ਪਾਪੀ ਦੀ ਮੌਤ ਨਹੀਂ ਚਾਹੁੰਦਾ, ਪਰ ਇਹ ਕਿ ਉਹ ਫਿਰੇ ਅਤੇ ਜੀਵੇ; ਜੋ ਸਾਰੇ ਨੂੰ ਉਨ੍ਹਾਂ ਉੱਤੇ ਆਉਣ ਵਾਲੀਆਂ ਭਲਾਈਆਂ ਦੇ ਵਾਅਦੇ ਲਈ ਮੁਕਤੀ ਵੱਲ ਬੁਲਾਉਂਦਾ ਹੈ।
ਹੇ ਪ੍ਰਭੂ, ਇਸ ਘੜੀ ਅਤੇ ਹਰ ਘੜੀ ਵਿੱਚ ਸਾਡੀਆਂ ਬੇਨਤੀਆਂ ਕਬੂਲ ਕਰ। ਸਾਡੀ ਜ਼ਿੰਦਗੀ ਨੂੰ ਆਸਾਨ ਕਰ, ਅਤੇ ਸਾਨੂੰ ਤੇਰੀਆਂ ਭਾਗਾਂ ਅਨੁਸਾਰ ਕੰਮ ਕਰਨ ਵੱਲ ਰਹਿਨੁਮਾਈ ਕਰ। ਸਾਦੀਆਂ ਆਤਮਾਵਾਂ ਨੂੰ ਪਵਿੱਤਰ ਕਰ। ਸਾਡੇ ਸਰੀਰਾਂ ਨੂੰ ਪਵਿੱਤਰ ਕਰ। ਸਾਡੇ ਵਿਚਾਰਾਂ ਨੂੰ ਠੀਕ ਕਰ। ਸਾਡੀਆਂ ਮਨਸਾਵਾਂ ਨੂੰ ਪਵਿਤ੍ਰ ਕਰ। ਸਾਡੀਆਂ ਬਿਮਾਰੀਆਂ ਨੂੰ ਚੰਗਾ ਕਰ ਅਤੇ ਸਾਡੇ ਪਾਪ ਮਾਫ਼ ਕਰ। ਅਤੇ ਸਾਨੂੰ ਹਰੇਕ ਬੁਰੇ ਦੁੱਖ ਅਤੇ ਦਿਲ ਦੇ ਘਾਹ ਤੋਂ ਬਚਾ। ਆਪਣੇ ਪਵਿੱਤਰ ਦੂਤਾਂ ਨਾਲ ਸਾਨੂੰ ਘੇਰ ਲੈ, ਤਾਂ ਜੋ ਅਸੀਂ ਉਨ੍ਹਾਂ ਦੀ ਛਾਵਣੀ ਨਾਲ ਬਚਾਏ ਅਤੇ ਰਹਿਨੁਮਾਈ ਕੀਤੇ ਹੋਏ, ਵਿਸ਼ਵਾਸ ਦੀ ਏਕਤਾ ਅਤੇ ਤੇਰੀ ਅਦ੍ਰਿਸ਼ਟ ਅਤੇ ਅਸੀਮ ਮਹਿਮਾ ਦੀ ਜਾਣਕਾਰੀ ਤੱਕ ਪਹੁੰਚੀਏ, ਕਿਉਂਕਿ ਤੂੰ ਸਦੀਭਰ ਧੰਨ ਹੈਂ। ਆਮੀਨ।
ਹੇ ਪਰਮੇਸ਼ੁਰ, ਸਾਨੂੰ ਯੋਗ ਬਣਾ ਕਿ ਅਸੀਂ ਧੰਨਵਾਦ ਨਾਲ ਆਖੀਏ: ਹੇ ਸਾਡੇ ਪਿਤਾ ਜੋ ਅਸਮਾਨਾਂ ਵਿੱਚ ਹੈਂ...